ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਨੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਜੀ ਨੂੰ ਕੀਤਾ ਲਾਲ ਸਲਾਮ

ਗੜ੍ਹਦੀਵਾਲਾ 23 ਮਾਰਚ(ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕਿਸਾਨਾਂ ਵਲੋਂ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਮੌਕੇ ਕਿਸਾਨਾਂ ਪ੍ਰਣ ਲਿਆ ਕਿ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਇਸ ਮੌਕੇ ਟੋਲ ਪਲਾਜ਼ਾ ਤੇ ਕਿਸਾਨਾਂ ਦੇ ਚੱਲਦੇ ਸੰਘਰਸ਼ ਦੇ 167 ਵੇਂ ਦਿਨ ਵੀ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਕੀਤਾ ਪਿੱਟ ਸਿਆਪਾ ਕਰਦੇ ਹੋਏ ਜੰਮਕੇ ਨਾਰੇਬਾਜੀ ਕੀਤੀ। ਇਸ ਮੌਕੇ ਡਾ ਮਝੈਲ ਸਿੰਘ ਆਦਿ ਨੇ ਕਿਹਾ ਕਿ ਜੱਦ ਤੱਕ ਮੋਦੀ ਸਰਕਾਰ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਮਨ ਨੇ ਲੈਂਦੀ ਉਦੋਂ ਤੱਕ ਸੰਘਰਸ਼ ਚੱਲਦਾ ਰਹੇਗਾ।ਉਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਮਾਰਚ ਨੂੰ ਮਾਨਸਰ ਟੌਲ ਪਲਾਜ਼ੇ ਤੇ ਮੁਕੰਮਲ ਜਾਮ ਲਾਇਆ ਜਾਵੇਗਾ। ਅੱਜ ਦੇ ਇਸ ਇਕੱਠ ਵਿੱਚ ਮਝੈਲ ਸਿੰਘ ਗੋਂਦਪੁਰ,ਜਗਜੀਤ ਸਿੰਘ,ਕੇਵਲ ਸਿੰਘ ਡੱਫਰ,ਗੁਰਦੀਪ ਸਿੰਘ,ਹਰਭਜਨ ਸਿੰਘ,ਹਰਦੀਪ ਸਿੰਘ ਪੰਨਵਾਂ, ਜਰਨੈਲ ਸਿੰਘ ਜੰਡੋਰ,ਤਰਸੇਮ ਸਿੰਘ ਅਰਗੋਵਾਲ,ਗੁਰਮੇਲ ਸਿੰਘ ਬੁੱਢੀ ਪਿੰਡ,ਅਵਤਾਰ ਸਿੰਘ ਮਾਨਗਡ਼੍ਹ ਆਦਿ ਹਾਜ਼ਰ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply