ਵੱਡੀ ਖ਼ਬਰ : ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਨੇ ਏਨਾ 7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਅਬੋਹਰ : ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਨੇ  7 ਕਿਸਾਨ ਲੀਡਰਾਂ ਤੇ 300 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਅਨੁਸਾਰ ਜਦ ਅਰੁਣ ਨਾਰੰਗ ਮਲੋਟ ਵਿਖੇ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਉਨ੍ਹਾਂ ‘ਤੇ ਹੋਏ ਹਮਲੇ ਤੋਂ ਬਚਾਅ ਲਈ ਐਸਪੀ ਹੈੱਡਕੁਆਰਟਰ ਗੁਰਮੇਲ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ  ਕੋਸ਼ਿਸ਼ ਕੀਤੀ। ਇਸ ਦੌਰਾਨ ਐਸਪੀ ਗੁਰਮੇਲ ਸਿੰਘ ਵੀ ਜ਼ਖਮੀ ਹੋ ਗਏ।

ਇਸ ਸਬੰਧੀ ਫਿਲਹਾਲ ਐਫਆਈਆਰ ਨੰਬਰ 56 ਦਰਜ ਕਰ ਲਈ ਗਈ ਹੈ। ਇਹ ਐਫਆਈਆਰ ਆਈਪੀਸੀ ਦੀ ਧਾਰਾ   307/353/186/188/332/342/506/148/149 ਤਹਿਤ ਸਿਟੀ ਮਲੋਟ ‘ਚ ਦਰਜ ਕੀਤੀ ਗਈ ਹੈ। ਇਹ ਐਫਆਈਆਰ ਐਸਪੀ ਐਚ ਗੁਰਮੇਲ ਸਿੰਘ ਦੇ ਬਿਆਨਾਂ ‘ਤੇ ਦਰਜ ਕੀਤੀ ਗਈ ਹੈ। ਇਸ ਐਫਆਈਆਰ ‘ਚ 7 ਕਿਸਾਨ ਆਗੂਆਂ ਨੂੰ ਨਾਮਜਦ ਕੀਤਾ ਗਿਆ ਹੈ ਜਦਕਿ 250-300 ਲੋਕ ਅਣਪਛਾਤੇ ਹਨ।

Advertisements

ਐਫਆਈਆਰ ਵਿੱਚ ਜੋ 7 ਕਿਸਾਨ ਆਗੂਆਂ ਦੇ ਨਾਮ ਹਨ, ਉਨ੍ਹਾਂ ਵਿੱਚ ਲਖਨਪਾਲ ਉਰਫ ਲੱਖਾ ਆਲਮਵਾਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾਗੁਜ਼ਰ, ਜਨਰਲ ਸਕਤਰ ਨਿਰਮਲ ਸਿੰਘ ਜੱਸੇਆਣਾ, ਨਾਨਕ ਸਿੰਘ ਫਕਰਸਰ,ਕੁਲਵਿੰਦਰ ਸਿੰਘ ਦਾਨੇਵਾਲਾ, ਰਾਜਵਿੰਦਰ ਸਿੰਘ ਜੰਡਵਾਲਾ, ਅਵਤਾਰ ਸਿੰਘ ਫਕਰਸਰ ਸ਼ਾਮਲ ਹਨ।

Advertisements

ਗੋਰਤਗ਼ੌਰਤਲਬ  ਹੈ ਕਿ ਕੱਲ੍ਹ ਮਲੋਟ ਵਿੱਚ ਅਰੁਣ ਨਾਰੰਗ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਗਏ ਸੀ। ਪ੍ਰਦਰਸ਼ਕਾਰੀਆਂ ਨੇ ਵਿਧਾਇਕ ਦੀ ਕੁੱਟਮਾਰ ਕੀਤੀ ਅਤੇ ਉਸਦੇ ਕੱਪੜੇ ਪਾੜੇ ਦਿੱਤੇ। ਉਨ੍ਹਾਂ ਵਿਧਾਇਕ ਦੀ ਗੱਡੀ ਤੇ ਕਾਲਖ ਵੀ ਪੋਤ ਦਿੱਤੀ ਅਤੇ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਬੜੀ ਮੁਸ਼ਕਲ ਨਾਲ ਵਿਧਾਇਕ ਨੂੰ ਭੀੜ ਵਿੱਚੋਂ ਬਾਹਰ ਕੱਢਿਆ ਅਤੇ ਉਸਦੀ ਜਾਨ ਬਚਾਈ। ਵਿਧਾਇਕ ਇੱਕ ਪ੍ਰੈਸ ਕਾਨਫਰੰਸ ਕਰਨ ਲਈ ਮਲੋਟ ਪਹੁੰਚਿਆ ਸੀ।ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਉਹ ਪੰਜਾਬ ਵਿੱਚ ਬੀਜੇਪੀ ਦਾ ਵਿਧਾਇਕਾਂ ਅਤੇ ਲੀਡਰਾਂ ਦਾ ਜ਼ੋਰਦਾਰ ਵਿਰੋਧ ਕਰਨਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply