LETEST..ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ) ਵਲੋਂ ਹੱਕੀ ਮੰਗਾਂ ਸਬੰਧੀ ਮੁੜ ਸੰਘਰਸ਼ ਦਾ ਐਲਾਨ

31 ਮਾਰਚ ਨੂੰ ਵਾਅਦਾ ਖਿਲਾਫੀ ਦੇ ਵਿਰੋਧ ‘ਚ ਹੈਡ ਆਫਿਸ ਪਟਿਆਲਾ ਦਾ ਹੋਵੇਗਾ ਘਿਰਾਓ : ਦਰਸ਼ਵੀਰ / ਕੁਲਦੀਪ ਰਾਣਾ

ਗੜ੍ਹਦੀਵਾਲਾ 29 ਮਾਰਚ( ਚੌਧਰੀ ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੇ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ,ਜਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਮੰਤਰੀ ਮੈਡਮ ਰਜੀਆ ਸੁਲਤਾਨਾ ਦੀ ਰਿਹਾਇਸ਼ ਮਲੇਰਕੋਟਲਾ ਵਿਖੇ ਚੱਲੇ ਲਗਾਤਾਰ ਮੋਰਚੇ ਉਪਰੰਤ ਵਿਭਾਗ ਦੀ ਮੰਤਰੀ ਤੇ ਉੱਚ ਅਧਕਾਰੀਆਂ ਸਮੇਤ ਪੈਨਲ ਮੀਟਿੰਗ ਕੀਤੀ ਗਈ ਸੀ।ਜਿਸ ਉਪਰੰਤ ਜਥੇਬੰਦੀ ਵੱਲੋਂ ਜਲ ਸਪਲਾਈ ਵਿਭਾਗ ਅੰਦਰ ਲਗਾਤਾਰ ਦੱਸ-ਪੰਦਰਾਂ ਸਾਲਾਂ ਤੋਂ ਕੰਮ ਕਰਦੇ ਸੈਲਫ ਇੰਪਲਾਈਜ਼/ਇਨਲਿਸਟਮੈਟ ਕਾਮਿਆਂ ਨੂੰ ਸਿੱਧਾ ਵਿਭਾਗ ਕੰਟਰੈਕਟ ਜਾਰੀ ਕਰਨ ਦੀ ਦਲੀਲ ਦਿੱਤੀ ਗਈ ਸੀ।ਜਿਸ ਤੇ ਵਿਭਾਗ ਦੀ ਮੰਤਰੀ ਤੇ ਉੱਚ ਅਧਕਾਰੀਆਂ ਵੱਲੋਂ ਆਉਟਸੋਰਸਿੰਗ ਦੀ ਦਲੀਲ ਨੂੰ ਰੱਦ ਕਰਦਿਆਂ ਸਿੱਧਾ ਕੰਟਰੈਕਟ ਜਾਰੀ ਕਰਨ ਲਈ ਹਾਂ ਪੱਖੀ ਹੁੰਗਾਰਾ ਦਿੱਤਾ ਸੀ।ਜਥੇਬੰਦੀ ਨੇ 1 ਅਪ੍ਰੈਲ 2021 ਤੋਂ ਪਹਿਲਾਂ ਪੋਲਸੀ ਬਣਾਉਣ ਉਪਰੰਤ ਸਮਾਬੱਧ ਲਿਖਤੀ ਭਰੋਸਾ ਦੇਣ ਦੀ ਮੰਗ ਕੀਤੀ ਸੀ।ਜਿਸ ਉਪਰੰਤ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਸੀ।ਕਿ ਜਲਦੀ ਹੀ ਸਮਾਬੱਧ ਕਰਕੇ ਪਾਲਿਸੀ ਤਿਆਰ ਕਰ ਦਿੱਤੀ ਜਾਵੇਗੀ ਪਰ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਦਰਜਨਾਂ ਮੀਟਿੰਗ ਹੋਣ ਤੋਂ ਬਾਅਦ ਵੀ ਕਾਮਿਆਂ ਦੇ ਭਵਿੱਖ ਨਾਲ ਧੋਖਾ ਕੀਤਾ ਜਾ ਰਿਹਾ ਹੈ।ਲੰਮਾ ਸਮਾਂ ਬੀਤ ਜਾਣ ਤੇ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਚੇਤਾਵਨੀ ਦਿੱਦਿਆ ਕਿਹਾ ਕਿ ਜੇਕਰ 31 ਮਾਰਚ ਤੋਂ ਪਹਿਲਾਂ ਕਾਮਿਆਂ ਦੀਆਂ ਮੰਗਾਂ ਤੇ ਕੋਈ ਅਮਲੀ ਜਾਮਾ ਨਾ ਪਹਿਨਾਇਆ ਤਾਂ 31 ਮਾਰਚ ਨੂੰ ਜਲ ਸਪਲਾਈ ਵਿਭਾਗ ਹੈਡ ਆਫਿਸ ਪਟਿਆਲਾ ਦਾ ਘਿਰਾਓ ਕਰਕੇ ਤਿਖਾ ਸੰਘਰਸ਼ ਉਲੀਕਿਆ ਜਾਵੇਗਾ। ਉਸ ਉਪਰੰਤ ਨਿਕਲਣ ਵਾਲੇ ਸਿੱਟਿਆਂ ਦੀ ਨਿਰੋਲ ਜੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਦੀ ਹੋਵੇਗੀ।ਇਸ ਉਪਰੰਤ ਜਿਲ੍ਹਾ ਵਿੱਤ ਸਕੱਤਰ ਮਹਿੰਦਰ ਸਿੰਘ,ਜ਼ਿਲ੍ਹਾ ਜਿਲ੍ਹਾ ਸਟੇਜ ਸੈਕਟਰੀ ਸੁਪਿੰਦਰ ਸਿੰਘ ਸਾਬੀ,ਪ੍ਰੈੱਸ ਸਕੱਤਰ ਜਗਦੀਸ਼ ਸਿੰਘ,ਜਿਲ੍ਹਾ ਜੁਆਇੰਟ ਸਕੱਤਰ ਮਨਜੀਤ ਸਿੰਘ ਮੁਕੇਰੀਆਂ,ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ,ਜਿਲ੍ਹਾ ਮੀਤ ਪ੍ਰਧਾਨ ਪ੍ਦੀਪ ਸਿੰਘ,ਜਿਲ੍ਹਾ ਮੀਤ ਪ੍ਰਧਾਨ ਦਿਲਬਾਗ ਸਿੰਘ,ਜਿਲ੍ਹਾ ਮੀਤ ਪ੍ਰਧਾਨ ਸੰਦੀਪ ਕੁਮਾਰ,ਜਿਲ੍ਹਾ ਪ੍ਰਚਾਰ ਸਕੱਤਰ ਰਣਜੀਤ ਸਿੰਘ,ਜਿਲ੍ਹਾ ਪ੍ਰੈਸ ਸਕੱਤਰ ਰਕੇਸ਼ ਕੁਮਾਰ,ਸਲਾਹਕਾਰ ਗੁਰਪ੍ਰੀਤ ਸਿੰਘ ਸੈਣੀ,ਜਿਲ੍ਹਾ ਐਡੀਟਰ ਰਣਦੀਪ ਸਿੰਘ ਧਨੋਆ ਆਦਿ ਵੀ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply