ਵੱਡੀ ਖ਼ਬਰ : ਤੌਖਲਿਆਂ ਨੂੰ ਦੂਰ ਕਰਦਿਆਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਆਮ ਦੀ ਤਰ੍ਹਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ

ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਹੋਵੇਗਾ
ਵਿਭਾਗ ਨੇ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਦੀ ਮੰਗ ਅਨੁਸਾਰ ਕੀਤਾ ਫ਼ੈਸਲਾ
ਹੁਸ਼ਿਆਪੁਰ, 30 ਮਾਰਚ (ਆਦੇਸ਼ ) –ਕੋਰੋਨਾ ਪਾਬੰਦੀਆਂ ‘ਚ ਘਿਰੀਆਂ ਸੂਬੇ ਦੇ ਸਕੂਲੀ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਾਰੇ ਪਾਏ ਜਾ ਰਹੇ ਤੌਖਲਿਆਂ ਨੂੰ ਦੂਰ ਕਰਦਿਆਂ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਆਮ ਦੀ ਤਰ੍ਹਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਲਏ ਫ਼ੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਤਿਆਰ ਕੀਤਾ ਜਾਵੇਗਾ। ਸਕੂਲ ਮੁਖੀਆਂ ਵੱਲੋਂ ਤਿਆਰ ਕੀਤੇ ਨਤੀਜੇ ਦੀ ਘੋਸ਼ਣਾ ਆਪਣੀ ਸਹੂਲਤ ਅਨੁਸਾਰ ਤੀਹ ਜਾਂ ਇਕੱਤੀ ਮਾਰਚ ਨੂੰ ਕੀਤੀ ਜਾ ਸਕੇਗੀ। ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ ਦੀ ਪੜ੍ਹਾਈ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।

Advertisements

ਵਿਭਾਗੀ ਸੂਤਰਾਂ ਅਨੁਸਾਰ ਸਰਕਾਰੀ ਸਕੂਲਾਂ ਦੀਆਂ ਗੈਰ ਬੋਰਡ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਸੰਪੂਰਨ ਕਰਵਾਉਣ ਲਈ ਕੋਰੋਨਾ ਪਾਬੰਦੀਆਂ ਦੇ ਖਾਤਮੇ ਤੱਕ ਦੀ ਉਡੀਕ ਕਰਨ ਦੀ ਬਜਾਏ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ, ਸਾਲਾਨਾ ਪ੍ਰੀਖਿਆਵਾਂ ਨਾ ਹੋਣ ਵਾਲੇ ਵਿਸ਼ਿਆਂ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਪੰਜਾਬ ਅਚੀਵਮੈਂਟ ਸਰਵੇ ਦੀਆਂ ਪ੍ਰੀਖਿਆਵਾਂ ਨੂੰ ਆਧਾਰ ਮੰਨ੍ਹ ਕੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦੀ ਘੋਸ਼ਣਾ ਕੀਤੀ ਜਾਵੇਗੀ। ਵਿਭਾਗੀ ਹਦਾਇਤਾਂ ਅਨੁਸਾਰ ਪ੍ਰਯੋਗੀ ਅਤੇ ਸੀਸੀਈ ਅੰਕ ਵੀ ਨਤੀਜੇ ਵਿੱਚ ਸ਼ਾਮਿਲ ਕੀਤੇ ਜਾਣਗੇ।
             ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਸ਼੍ਰੀ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ. ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਨੇ ਦੱਸਿਆ ਕਿ  ਸਮੂਹ ਸਕੂਲ ਮੁਖੀਆਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਗੈਰ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਤਿਆਰ ਕਰਨ ਲਈ ਕਹਿ ਦਿੱਤਾ ਗਿਆ ਹੈ।

Advertisements

ਸਕੂਲ ਮੁਖੀ ਆਪਣੀ ਸੁਵਿਧਾ ਅਨੁਸਾਰ ਤੀਹ ਜਾਂ ਇਕੱਤੀ ਮਾਰਚ ਨੂੰ ਸਾਲਾਨਾ ਨਤੀਜੇ ਦਾ ਐਲਾਨ ਕਰ ਸਕਣਗੇ। ਸਾਲਾਨਾ ਨਤੀਜਿਆਂ ਦੇ ਐਲਾਨ ਨਾਲ ਹੀ ਸਮੂਹ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਪਾਠ ਪੁਸਤਕਾਂ ਦੇਣ ਦੀ ਪ੍ਰਕ੍ਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।ਪਾਠ ਪੁਸਤਕਾਂ ਸੰਬੰਧੀ ਸਮੂਹ ਸਕੂਲਾਂ ਵੱਲੋਂ ਬੁੱਕ ਬੈਂਕ ਵੀ ਸਥਾਪਿਤ ਕੀਤੇ ਗਏ ਹਨ। ਜੇਕਰ ਕਿਸੇ ਪੁਸਤਕ ਦੀ ਆਮਦ ਲੇਟ ਹੁੰਦੀ ਹੈ ਤਾਂ ਵਿਦਿਆਰਥੀਆਂ ਨੂੰ ਬੁੱਕ ਬੈਂਕ ਵਿੱਚੋਂ ਪੁਸਤਕਾਂ ਦੇਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
               ਸ਼ੈਲੇਂਦਰ ਠਾਕੁਰ ਪ੍ਰਿੰਸੀਪਲ ਸ. ਸ. ਸ. ਸ. ਨਾਰੂ ਨੰਗਲ, ਸਰਿਤਾ ਤੇਜੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1 ਤਲਵਾੜਾ, ਗੁਰਦਿਆਲ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ , ਅਮਰਿੰਦਰ ਪਾਲ ਢਿੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਲਵਾੜਾ, ਉਮਾ ਕਮਲ ਹੈੱਡ ਟੀਚਰ, ਕਰਮਜੀਤ ਕੌਰ ਭੂਨੋ ਨੇ ਦੱਸਿਆ ਕਿ ਵਿਭਾਗ ਵੱਲੋਂ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ ਅਤੇ ਰਹਿ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਪ੍ਰੀ-ਬੋਰਡ ਅਤੇ ਪੰਜਾਬ ਅਚੀਵਮੈਂਟ ਸਰਵੇ ਦੇ ਆਧਾਰ ‘ਤੇ ਐਲਾਨ ਕੇ ਸਮੇਂ ਸਿਰ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਦਾ ਇਹ ਫੈਸਲਾ ਵਿਦਿਆਰਥੀਆਂ ਨੂੰ ਨਵੀਆਂ ਜਮਾਤਾਂ ਦੀ ਪੜ੍ਹਾਈ ਲਈ ਮਾਨਸਿਕ ਰੂਪ ਵਿੱਚ ਤਿਆਰ ਕਰੇਗਾ।

Advertisements

ਵਿਭਾਗ ਦੇ ਇਸ ਫੈਸਲੇ ਦਾ ਮਾਪਿਆਂ ਵੱਲੋਂ ਵੀ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ। ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਨੇ ਵਿਭਾਗ ਦੇ ਇਸ ਫੈਸਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਉਸ ਦੀਆਂ ਦਾ ਬੇਟੀ ਸਿਮਰਨ ਜਮਾਤ ਵਿੱਚ ਪੜ੍ਹਦੀ ਹੈ ਅਤੇ ਹੁਣ ਸਰਕਾਰੀ ਫ਼ੈਸਲੇ ਅਨੁਸਾਰ ਉਹ ਪਹਿਲੀ ਅਪ੍ਰੈਲ ਤੋਂ ਸੱਤਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਕਰ ਸਕੇਗੀ।

 
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply