ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਬਦਲਿਆ-ਸਿੱਖਿਆ ਵਿਭਾਗ

ਉਮੀਦ ਸੀ ਕਿ ਛੁੱਟੀਆਂ ਵਿੱਚ ਵਾਧਾ ਹੋ ਜਾਵੇਗਾ ਪਰ ਅਜਿਹਾ ਨਾ ਕਰਕੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਤਬਦੀਲ ਕਰ ਦਿੱਤਾ.

 

Chandigarh(Sukhwinder,Nisha,Navneet): ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਤੋਂ ਸਰਕਾਰੀ ਸਕੂਲ ਖੁੱਲ੍ਹਣ ਜਾ ਰਹੇ ਹਨ। ਪਰ ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਪੈ ਰਹੀ ਗਰਮੀ ਦੇ ਮੱਦੇ ਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹੁਣ ਸਕੂਲ ਸਵੇਰੇ 07:30 ਵਜੇ ਤੋਂ 01:30 ਵਜੇ ਤੱਕ ਖੁੱਲ੍ਹਣਗੇ।

 

ਹਾਲਾਂਕਿ, ਉਮੀਦ ਸੀ ਕਿ ਛੁੱਟੀਆਂ ਵਿੱਚ ਵਾਧਾ ਹੋ ਜਾਵੇਗਾ ਪਰ ਅਜਿਹਾ ਨਾ ਕਰਕੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਸਮੂਹ ਸਕੂਲ ਉਚ ਅਧਿਕਾਰੀਆਂ ਨੂੰ ਜਾਰੀ ਪੱਤਰ ਵਿਚ ਕਿਹਾ ਹੈ ਕਿ ਅਗਲੇ ਹੁਕਮਾਂ ਤਕ ਸਕੂਲ ਦਾ ਸਮਾਂ ਤਬਦੀਲ ਕਰਨ ਵਾਲੇ ਹੁਕਮ ਲਾਗੂ ਰਹਿਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply