LETEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਨੌਜਵਾਨ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

(ਜਰੂਰਤਮਦ ਦੇ ਇਲਾਜ ਲਈ 15 ਹਜਾਰ ਰੁਪਏ ਦਾ ਚੈਕ ਭੇਂਟ ਕਰਦੇ ਹੋਏ ਸੁਸਾਇਟੀ ਮੈਂਬਰ)

ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸ਼ਿਆਮ ਪੁੱਤਰ ਰਮੇਸ਼ ਨਿਵਾਸੀ ਗੜ੍ਹਦੀਵਾਲਾ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਆਮ ਦਾ ਕੁੱਝ ਸਮਾਂ ਪਹਿਲਾਂ ਇੱਕ ਰੋੜ ਐਕਸੀਡੈਂਟ ਹੋਇਆ ਸੀ। ਜਿਸ ਨਾਲ ਉਸਦੇ ਸਿਰ ਵਿਚ ਗੰਭੀਰ ਸੱਟ ਵੱਜੀ ਸੀ। ਤਕਰੀਬਨ ਇੱਕ ਮਹੀਨਾ ਕੋਮਾਂ  ਵਿਚ ਰਹਿਣ ਤੋਂ ਸ਼ਿਆਮ ਨੂੰ ਹੁਣ ਹੋਸ਼ ਆ ਗਈ ਹੈ। ਜਿਸਦਾ ਇਲਾਜ  ਹੁਸ਼ਿਆਰਪੁਰ ਦੇ ਇੱਕ ਨਿਜੀ ਹਸਪਤਾਲ ਵਿਚ ਚੱਲ ਰਿਹਾ ਹੈ।ਇਸ ਮੌਕੇ ਮਨਦੀਪ ਸਿੰਘ, ਨਵਦੀਪ ਸਿੰਘ ਅਤੇ ਹਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਹਸਪਤਾਲ ਪਹੁੰਚ ਕੇ ਸ਼ਿਆਮ ਦੇ ਇਲਾਜ ਲਈ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply