ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ,ਹਰ ਸੰਭਵ ਮਦਦ ਦਾ ਭਰੋਸਾ


(ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨਾਲ ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ)

ਪਰਿਵਾਰ ਨੂੰ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ : ਡਿਪਟੀ ਕਮਿਸ਼ਨਰ ਪੁਲਿਸ ਵਲੋਂ ਦੂਜਾ ਮੁਲਜ਼ਮ ਵੀ ਕਾਬੂ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ  

ਹੁਸ਼ਿਆਰਪੁਰ, 2 ਅਪ੍ਰੈਲ(ਚੌਧਰੀ) :  ਥਾਣਾ ਬੁਲੋਵਾਲ ਦੀ ਹੱਦ ਵਿੱਚ ਪੈਂਦੇ ਇਕ ਪਿੰਡ ਵਿੱਚ ਕੁਝ ਦਿਨ ਪਹਿਲਾਂ ਜਹਿਰੀਲਾ ਪਦਾਰਥ ਖਾ ਕੇ ਜਾਨ ਦੇਣ ਵਾਲੀ ਇਕ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਪਹੁੰਚੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਪਰਿਵਾਰ ਨੂੰ ਕਮਿਸ਼ਨ ਵਲੋਂ ਹਰ ਸੰਭਵ ਮਦਦ ਅਤੇ ਜਲਦ ਤੋਂ ਜਲਦ ਨਿਆਂ ਦੁਆਉਣ ਦਾ ਭਰੋਸਾ ਦਿੱਤਾ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਪਿੰਡ ਪਹੁੰਚੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਪਰਿਵਾਰ ਤੋਂ ਘਟਨਾ ਸਬੰਧੀ ਸਾਰੀ ਜਾਣਕਾਰੀ ਲੈਣ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਰਿਵਾਰ ਨੂੰ ਬਣਦਾ ਮੁਆਵਜਾ ਜਲਦ ਤੋਂ ਜਲਦ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਕਮਿਸ਼ਨ ਵਲੋਂ ਰਿਪੋਰਟ ਮੰਗੀ ਗਈ ਸੀ ਜਿਸ ’ਤੇ ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲਿਸ ਵਲੋਂ ਕੀਤੀ ਕਾਰਵਾਈ ਬਾਰੇ ਕਮਿਸ਼ਨ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਚੇਅਰਮੈਨ ਵਿਜੇ ਸਾਂਪਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰ ਨੂੰ ਮਿਲਣ ਵਾਲੀਆਂ ਹੋਰਨਾਂ ਸਹੂਲਤਾਂ ਸਬੰਧੀ ਵੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਮਿਲਣ ਵਾਲੇ ਮੁਆਵਜ਼ੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਅਰੰਭੀ ਜਾ ਚੁੱਕੀ ਹੈ ਅਤੇ ਆਉਂਦੇ ਦੋ-ਚਾਰ ਦਿਨਾਂ ਵਿੱਚ ਹੀ ਪਰਿਵਾਰ ਨੂੰ ਮੁਆਵਜ਼ੇ ਦੀ ਪਹਿਲੀ ਕਿਸ਼ਤ ਮੁਹੱਈਆ ਕਰਵਾਈ ਜਾਵੇਗੀ।

ਪੁਲਿਸ ਵਲੋਂ ਦੂਜਾ ਮੁਲਜ਼ਮ ਵੀ ਕਾਬੂ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ
  ਇਸ ਦੌਰਾਨ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਮੁੱਖ ਮੁਲਜ਼ਮ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਸੀ ਅਤੇ ਦੂਸਰਾ ਮੁਲਜ਼ਮ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਐਸ.ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਅਤੇ ਡੀ.ਐਸ.ਪੀ. (ਔਰਤਾਂ ਖਿਲਾਫ਼ ਜ਼ੁਰਮ) ਮਾਧਵੀ ਸ਼ਰਮਾ ਦੀ ਅਗਵਾਈ ਵਿੱਚ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਦੇ ਅਣਥੱਕ ਯਤਨਾਂ, ਕਈ ਤਕਨੀਕੀ ਸੂਹਾਂ ਅਤੇ ਮੋਬਾਇਲ ਫਰੈਂਸਿਕ ਦੀ ਮਦਦ ਨਾਲ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਘੱਟੋ-ਘੱਟ ਸਮੇਂ ’ਚ ਚਾਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕੇ।

ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਮਾਮਲੇ ਦੀ ਤਹਿ ਤੱਕ ਜਾਂਦਿਆਂ 17 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇੇ ਮੁੱਖ ਮੁਲਜ਼ਮ ਨੂੰ ਬੀਤੇ ਕੱਲ੍ਹ ਕਾਬੂ ਕਰਨ ਉਪਰੰਤ ਦੂਸਰੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱÎਸਿਆ ਕਿ 29 ਮਾਰਚ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਨੇ ਥਾਣਾ ਬੁਲੋਵਾਲ ਵਿੱਚ ਮਾਮਲਾ ਦਰਜ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸ ਦੀ ਲੜਕੀ 28 ਮਾਰਚ ਨੂੰ ਸਵੇਰੇ 10.30 ਵਜੇ ਦੇ ਕਰੀਬ ਆਪਣੀ ਸਹੇਲੀ ਦੇ ਘਰ ਸਕੂਲ ਦਾ ਕੰਮ ਕਰਨ ਗਈ ਸੀ ਅਤੇ ਰਸਤੇ ਵਿੱਚ ਦੋ ਲੜਕੇ ਉਸ ਨੂੰ ਅਗਵਾ ਕਰਕੇ ਗੱਡੀ ਵਿੱਚ ਲੈ ਗਏ ਅਤੇ ਉਹ ਕਿਸੇ ਤਰ੍ਹਾਂ ਉਨ੍ਹਾਂ ਤੋਂ ਛੁੱਟ ਕੇ ਘਰ ਆ ਗਈ ਸੀ ਜਿਸ ਉਪਰੰਤ ਉਸ ਨੇ ਜ਼ੇਰੇ ਇਲਾਜ ਦਮ ਤੋੜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਥਾਣਾ ਬੁਲੋਵਾਲ ਵਿੱਚ ਆਈ.ਪੀ.ਸੀ. ਦੀ ਧਾਰਾ 306, 365, 366-ਏ, 506, 34, 376-ਡੀ ਅਤੇ ਪੋਕਸੋ ਐਕਟ ਦੀ ਧਾਰਾ 4 ਤੇ 6 ਦੇ ਨਾਲ-ਨਾਲ ਐਸ.ਸੀ./ਐਸ.ਟੀ. ਐਕਟ ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply