ਡੀ.ਈ.ਓ. ਵੱਲੋਂ ਬਲਾਕ ਨੋਡਲ ਅਫ਼ਸਰਾਂ ਨਾਲ ਨਵੇਂ ਦਾਖਲੇ ਨੂੰ ਲੈ ਕੇ ਮੀਟਿੰਗ
ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਯੋਜਨਾਬੰਦ ਤਰੀਕੇ ਨਾਲ ਕੰਮ ਕੀਤਾ ਜਾਵੇ : ਡੀ.ਈ.ਓ. ਸੁਰਜੀਤਪਾਲ
ਗੁਰਦਾਸਪੁਰ 05 ਅਪ੍ਰੈਲ (ਅਸ਼ਵਨੀ )
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਸੁਰਜੀਤਪਾਲ ਵੱਲੋਂ ਬਲਾਕ ਨੋਡਲ ਅਫ਼ਸਰਾਂ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਅੱਜ ਜ਼ਿਲ੍ਹਾ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਨਵੇਂ ਦਾਖਲੇ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਸੁਰਜੀਤਪਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਵਾਂ ਦਾਖਲਾ ਵਧਾਉਣ ਲਈ ਸਿੱਖਿਆ ਅਧਿਕਾਰੀ ਯੋਜਨਾਬੰਦ ਤਰੀਕੇ ਕੰਮ ਕਰਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਸਕੂਲ ਮੁੱਖੀ ਤੇ ਅਧਿਆਪਕਾਂ ਵੱਲੋਂ ਸਮਾਜਿਕ ਭਾਈਚਾਰੇ ਤੇ ਬੱਚਿਆ ਦੇ ਮਾਤਾ ਪਿਤਾ ਤੱਕ ਸਾਕਾਰਤਮਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆ ਨੂੰ ਮਿਲਦੀਆਂ ਸਹੂਲਤਾਂ ਦਾ ਵੱਖ ਵੱਖ ਮਾਧਿਅਮਾਂ ਦੁਆਰਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਜਿੱਥੇ ਬਿਲਡਿੰਗ ਪੱਖੋਂ ਸਮਾਰਟ ਹਨ , ਉੱਥੇ ਪੜ੍ਹਾਈ ਵੀ ਉੱਚ ਪੱਧਰ ਦੀ ਹੈ।
ਉਨ੍ਹਾਂ ਬੱਚਿਆ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਉਹ ਬੱਚਿਆ ਦੇ ਸਰਵਪੱਖੀ ਵਿਕਾਸ ਤੇ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਹੂਲਤਾਂ ਵਿੱਚ ਦਾਖਲ ਕਰਵਾਉ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਡਾਇਟ ਇੰਚਾਰਜ ਮੈਡਮ ਅਨੀਤਾ , ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ , ਡੀ.ਐਮ. ਗਣਿਤ ਗੁਰਨਾਮ ਸਿੰਘ ,ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਲੈਕ: ਨਰੇਸ਼ ਕੁਮਾਰ , ਮੀਡੀਆ ਸੈੱਲ ਟੈਕਨੀਕਲ ਟੀਮ ਮੈਂਬਰ ਜਸਪਿੰਦਰ ਸਿੰਘ , ਐਮ.ਆਈ. ਐਸ. ਵਿਨੈ ਕੁਮਾਰ , ਪਵਨ ਅੱਤਰੀ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp