LATEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਨੌਜਵਾਨ ਦੇ ਇਲਾਜ ਲਈ 10 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੁਰਿੰਦਰ ਪਾਲ  ਨਿਵਾਸੀ ਪੰਡੋਰੀ ਬਾਵਾ ਦਾਸ ਦੇ ਇਲਾਜ ਲਈ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਿੰਦਰ ਪਾਲ ਦਾ ਕੁੱਝ ਸਮਾਂ ਪਹਿਲਾਂ  ਪੈਰ ਵਿੱਚ ਸੱਟ ਲੱਗਣ ਕਾਰਨ ਪੈਰ ਪੂਰੀ ਤਰਾਂ ਖਰਾਬ ਹੋ ਗਿਆ ਸੀ। ਜਿਸ ਤੋਂ ਬਾਅਦ ਉਸਦਾ ਆਪ੍ਰੇਸ਼ਨ ਕਰਨਾ ਪਿਆ। ਪਰਿਵਾਰ ਵਿੱਚ ਇਸ ਤੋਂ ਇਲਾਵਾ ਕਮਾਉਣ ਵਾਲਾ ਕੋਈ ਨਹੀਂ ਹੈ। ਜਿਸ ਕਰਕੇ ਪਰਿਵਾਰ ਆਰਥਿਕ ਤੰਗੀ ਚੋਂ ਗੁਜਰ ਰਿਹਾ ਹੈ। ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਹਸਪਤਾਲ ਦਸੂਹਾ ਵਿਖੇ ਪਹੁੰਚ ਕੇ ਸੁਰਿੰਦਰ ਪਾਲ ਦੇ ਇਲਾਜ ਲਈ ਇਹ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਅਤੇ ਹਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply