ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ ਰਾਸ਼ਟਰੀ ਲੋਕ ਅਦਾਲਤ 10 ਨੂੰ : ਸੁਚੇਤਾ ਅਸ਼ੀਸ਼ ਦੇਵ
ਹੁਸ਼ਿਆਰਪੁਰ, 7 ਅਪ੍ਰੈਲ (ਆਦੇਸ਼ , ਜਗਮੋਹਨ ਸਿੰਘ ) ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਯੋਗ ਅਗਵਾਈ ਹੇਠ 10 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਮਾਮਲੇ, ਰੈਂਟ ਮਾਮਲੇ, ਐਮ.ਏ.ਸੀ.ਟੀ., ਕ੍ਰਿਮੀਨਲ ਕੰਪਾਊਂਡਏਬਲ ਮਾਮਲੇ, ਰੈਵੀਨਿਊ ਮਾਮਲੇ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਫੈਮਿਲੀ ਮੈਟਰਸ, ਲੇਬਰ ਮੈਟਰਸ, ਬੈਂਕ ਮਾਮਲੇ, ਟੈਲੀਕਾਮ ਕੰਪਲੇਂਟਸ ਕੇਸ ਅਤੇ ਹੋਰ ਮਾਮਲਿਆਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇ ਜਾਣਗੇ ਅਤੇ ਇਸ ਲੋਕ ਅਦਾਲਤ ਵਿੱਚ ਕਚਹਿਰੀ ਵਿੱਚ ਪੈਂਡਿੰਗ ਅਤੇ ਪ੍ਰੀ-ਲੀਟਿਗੇਟਿਵ ਦੋਵੇ ਹੀ ਨਿਪਟਾਰੇ ਦੇ ਲਈ ਰੱਖੇ ਜਾ ਸਕਦੇ ਹਨ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਪੀਲ ਕਰਦਿਆਂ ਹੋਇਆ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿੱਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧਨ ਦੋਹਾਂ ਦੀ ਬਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।
++++++++++++
EDITOR
CANADIAN DOABA TIMES
Email: editor@doabatimes.com
Mob:. 98146-40032 whtsapp