LATEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਪਰਿਵਾਰ ਨੂੰ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 8 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਰੂਰਤਮੰਦ ਔਰਤ ਜੋਤੀ ਨਿਵਾਸੀ ਹੁਸ਼ਿਆਰਪੁਰ ਦੇ ਪਰਿਵਾਰ ਨੂੰ 15 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋਤੀ ਦੇ ਪਤੀ ਦੀ ਕੁੱਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ ਸੀ ਅਤੇ ਉਸ ਦੀ ਸੱਸ ਦੀ ਦਿਮਾਗੀ ਬੀਮਾਰੀ ਕਾਰਨ ਇਲਾਜ ਨਾ ਹੋਣ ਕਰਕੇ ਮੌਤ ਹੋ ਗਈ ਹੈ। ਇਹਨਾਂ ਦੀਆਂ ਦੋ ਛੋਟੀਆਂ ਬੇਟੀਆਂ ਅਤੇ 1 ਬੇਟਾ ਹੈ। ਇਹ ਖੁਦ ਲੋਕਾਂ ਦੇ ਘਰਾਂ ਵਿਚ ਕੰਮ ਕਰਕੇ ਪਰਿਵਾਰ ਦਾ ਗੁਜਾਰਾ ਚੱਲਾ ਰਹੀ ਹੈ। ਜਿਸ ਕਰਕੇ ਪਰਿਵਾਰ ਆਰਥਿਕ ਤੰਗੀ ਚੋਂ ਗੁਜਰ ਰਿਹਾ ਹੈ। ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਉਨਾਂ ਦੇ ਘਰ  ਵਿਖੇ ਪਹੁੰਚ ਕੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਅਤੇ ਹਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply