ਗੁਰਦਾਸਪੁਰ 10 ਅਪ੍ਰੈਲ ( ਅਸ਼ਵਨੀ ) : ਉਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਲਵ ਜਿਹਾਦ ਬਾਰੇ ਕਾਨੂੰਨ ਪਾਸ ਕਰਦੇ ਹੋਏ ਦਲੀਲ ਇਹ ਦਿੱਤੀ ਸੀ ਕਿ ਘੱਟ ਗਿਣਤੀ ਫ਼ਿਰਕੇ ਦੇ ਲੜਕੇ ਬਹੁਗਿਣਤੀ ਫ਼ਿਰਕੇ ਦੀਆ ਕੁੜੀਆਂ ਨੂੰ ਨਾਂ ਬਦਲ ਕੇ ਫੱਸਾ ਰਹੇ ਹਨ ਤੇ ਵਿਆਹ ਕਰਵਾ ਕੇ ਉਹਨਾਂ ਦਾ ਧਰਮ ਬਦਲੀ ਕਰਵਾ ਦਿੰਦੇ ਹਨ ਇਸ ਨੂੰ ਰੋਕਣ ਲਈ ਲਵ ਜਿਹਾਦ ਬਾਰੇ ਕਾਨੂੰਨ ਪਾਸ ਕਰਵਾ ਦਿੱਤਾ ਤੇ ਇਹ ਕਾਨੂੰਨ ਕਈ ਹੋਰ ਰਾਜਾ ਜਿੱਥੇ-ਜਿੱਥੇ ਭਾਜਪਾ ਸਰਕਾਰਾਂ ਹਨ ਨੇ ਵੀ ਪਾਸ ਕਰ ਦਿੱਤਾ।ਪਰ ਪਿੱਛਲੇ ਦਿਨੀਂ ਗੁਰਦਾਸਪੁਰ ਜਿਲਾ ਵਿੱਚ ਵਾਪਰੀ ਇਕ ਘਟਨਾ ਜੋ ਇਸ ਤਰਾ ਨੋਟਿਸ ਵਿੱਚ ਆਈ ਕਿ ਉੜੀਸਾ ਦੀ ਇੱਕ ਮਹਿਲਾ ਪਾਕਿਸਤਾਨੀ ਨੌਜਵਾਨ ਦੇ ਪਿਆਰ ‘ਚ ਪਾਗਲ ਹੋ ਕਰਤਾਰਪੁਰ ਕੋਰੀਡੋਰ ਤੱਕ ਪਹੁੰਚ ਗਈ। ਮਹਿਲਾ ਪਾਕਿਸਤਾਨੀ ਮੁੰਡੇ ਨਾਲ ਪਿਆਰ ਵਿੱਚ ਇਸ ਕਦਰ ਪਾਗਲ ਹੋ ਗਈ ਕਿ ਉਹ ਉੜੀਸਾ ਤੋਂ ਆਪਣਾ ਘਰ ਛੱਡ ਕੇ ਪਾਕਿਸਤਾਨ ਬਾਰਡਰ ਪਾਰ ਕਰਨ ਲਈ ਡੇਰਾ ਬਾਬਾ ਨਾਨਕ ਪਹੁੰਚ ਗਈ।ਇਸ ਨੂੰ ਡੇਰਾ ਬਾਬਾ ਨਾਨਕ ਵਿਖੇ ਤੈਨਾਤ ਬੀਐਸਐਫ ਦੇ ਜਵਾਨਾ ਵੱਲੋਂ ਕਰਤਾਰਪੁਰ ਕੋਰੀਡੋਰ ਕੋਲ ਸ਼ੱਕੀ ਹਾਲਤ ਵਿੱਚ ਘੁੰਮਦੇ ਹੋਏ ਦੇਖਿਆ ਗਿਆ। ਜਿਥੋਂ ਮਹਿਲਾ ਕਾਂਸਟੇਬਲਾਂ ਦੀ ਮਦਦ ਨਾਲ ਉਸ ਨੂੰ ਹਿਰਾਸਤ ਲੈ ਕੇ ਡੇਰਾ ਬਾਬਾ ਨਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਡੇਰਾ ਬਾਬਾ ਨਾਨਕ ਪੁਲਿਸ ਵਲੋਂ ਮਹਿਲਾ ਨੂੰ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।ਉਸ ਦੀ ਉਮਰ ਕਰੀਬ 25 ਸਾਲ ਦੱਸੀ ਗਈ ਹੈ ਤੇ ਉਹ ਪਿਛਲੇ ਛੇ ਸਾਲ ਤੋਂ ਸ਼ਾਦੀਸ਼ੁਦਾ ਸੀ। ਉਥੇ ਹੀ ਡੀਐਸਪੀ ਨੇ ਦੱਸਿਆ ਕਿ ਮਹਿਲਾ ਦੇ ਬਿਆਨ ਮੁਤਾਬਕ ਉਹ ਪਿਛਲੇ ਕਰੀਬ ਦੋ ਮਹੀਨੇ ਤੋਂ ਪਾਕਿਸਤਾਨ ਦੇ ਰਹਿਣ ਵਾਲੇ ਇਕ ਲੜਕੇ ਨਾਲ ਇੰਟਰਨੈੱਟ ਰਾਹੀਂ ਕਿਸੇ ਐਪ ਰਾਹੀਂ ਚੈਟ ਕਰਦੀ ਆ ਰਹੀ ਸੀ। ਬਾਅਦ ‘ਚ ਇਸਲਾਮਾਬਾਦ ਪਾਕਿਸਤਾਨ ਦੇ ਉਸ ਲੜਕੇ ਮੁਹੰਮਦ ਵੱਕਾਰ ਨਾਲ ਵਟਸਐਪ ਜ਼ਰੀਏ ਗੱਲਬਾਤ ਸ਼ੁਰੂ ਹੋ ਗਈ। ਜਦਕਿ ਇਸ ਮਹਿਲਾ ਨੇ ਪੁਲਿਸ ਨੂੰ ਦਸਿਆਂ ਕਿ ਮੁਹੰਮਦ ਵੱਕਾਰ ਨੇ ਇਸ ਲੜਕੀ ਨੂੰ ਕਰਤਾਰਪੁਰ ਸਾਹਿਬ ਕੌਰੀਡੋਰ ਭਾਰਤ ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਰਸਤੇ ਪਾਕਿਸਤਾਨ ਆਉਣ ਲਈ ਕਿਹਾ।ਇਸ ਤੋਂ ਬਾਅਦ ਮਹਿਲਾ ਆਪਣੇ ਪੇਕੇ ਪਰਿਵਾਰ ਉੜੀਸਾ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਬੱਸ ਰਾਹੀਂ ਅੰਮ੍ਰਿਤਸਰ ਪਹੁੰਚੀ। 5 ਅਪ੍ਰੈਲ ਨੂੰ ਉਹ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਰਹੀ ਅਤੇ 6 ਅਪ੍ਰੈਲ ਨੂੰ ਬੱਸ ਰਾਹੀਂ ਡੇਰਾ ਬਾਬਾ ਨਾਨਕ ਪਹੁੰਚ ਗਈ। ਡੀਐਸਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮਹਿਲਾ ਭਾਰਤ ਪਾਕਿਸਤਾਨ ਸਰਹੱਦ ‘ਤੇ ਬਣੇ ਕੋਰੀਡੋਰ ਡੇਰਾ ਬਾਬਾ ਨਾਨਕ ਵਿਖੇ ਜਦ ਪਹੁੰਚੀ ਤਾਂ ਉੱਥੇ ਤੈਨਾਤ ਬੀਐਸਐਫ ਦੇ ਜਵਾਨਾ ਨੇ ਇਸ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਕਿ ਕੋਰੋਨਾ ਕਰਕੇ ਇਹ ਕੋਰੀਡੋਰ ਬੰਦ ਹੈ ਅਤੇ ਬਿਨ੍ਹਾਂ ਪਾਸਪੋਰਟ ਪਾਕਿਸਤਾਨ ਜਾਣਾ ਅਸੰਭਵ ਹੈ।ਬੀਐਸਐਫ ਨੇ ਇਸ ਬਾਬਤ ਡੇਰਾ ਬਾਬਾ ਨਾਨਕ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ।ਉਥੇ ਮਹਿਲਾ ਪਾਸੋਂ ਸੋਨੇ ਦੇ ਜ਼ੇਵਰਾਤ ਵੀ ਮਿਲੇ ਜੋ ਘਰ ਤੋਂ ਪਾਕਿਸਤਾਨ ਲੈ ਕੇ ਜਾਣ ਲਈ ਆਪਣੇ ਨਾਲ ਲੈ ਆਈ ਸੀ। ਬਾਅਦ ਵਿੱਚ ਪੁਲਿਸ ਵੱਲੋਂ ਉੜੀਸਾ ‘ਚ ਇਸ ਮਹਿਲਾ ਦੀ ਰਿਹਾਇਸ਼ ਨਾਲ ਸਬੰਧਤ ਥਾਣੇ ਨਾਲ ਸੰਪਰਕ ਕੀਤਾ ਗਿਆ ਅਤੇ ਪਤਾ ਲੱਗਾ ਕਿ ਮਹਿਲਾ ਦੇ ਪਤੀ ਵੱਲੋਂ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਵਾਈ ਹੋਈ ਹੈ। ਮਹਿਲਾ ਦੇ ਪਰਿਵਾਰ ਨਾਲ ਸੰਪਰਕ ਕਰਕੇ ਉਹਨਾਂ ਨੂੰ ਡੇਰਾ ਬਾਬਾ ਨਾਨਕ ਬੁਲਾਇਆ ਗਿਆ ਅਤੇ ਮਹਿਲਾ ਨੂੰ ਉਸ ਦੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।ਹੁਣ ਲਵ ਜਿਹਾਦ ਦਾ ਕਾਨੂੰਨ ਕਿਸ ਤੇ ਲਾਗੂ ਹੋਵੇਗਾ ?
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp