ਸ਼ਹਿਰ ਦੇ ਵਿਕਾਸ ਲਈ ਦੇਰ ਸ਼ਾਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਿਨ੍ਹਾਂ ਭੇਦਭਾਵ ਕਰਵਾਏ ਜਾਣਗੇ ਵਿਕਾਸ ਕਾਰਜ – ਕੈਬਨਿਟ ਮੰਤਰੀ ਅਰੋੜਾ
ਹੁਸ਼ਿਆਰਪੁਰ, (Vicky Julka,Sukhwinder) : ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਸ਼ਿਵ ਜੀ ਚੌਕ ਤੋਂ ਚਾਂਦ ਨਗਰ ਚੌਕ ਅਤੇ ਸੈਸ਼ਨ ਚੌਕ ਤੋਂ ਰੇਲਵੇ ਸਟੇਸ਼ਨ ਤੱਕ ਦੋਨਾਂ ਸੜਕਾਂ ਦਾ ਨਿਰਮਾਣ ਕਾਰਜ 6 ਜੁਲਾਈ ਤੋਂ ਸ਼ੁਰੂ ਹੋਵੇਗਾ। ਉਹ ਅੱਜ ਦੇਰ ਸ਼ਾਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟੰਗ ਕਰ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸ਼੍ਰੀ ਅਰੋੜਾ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਕਤ ਦੋਨਾਂ ਸੜਕਾਂ ਦੇ ਨਿਰਮਾਣ ਕਾਰਜ 6 ਜੁਲਾਈ ਤੋਂ ਸ਼ੁਰੂ ਕਰਕੇ ਨਿਸਚਿਤ ਸਮੇਂ ‘ਤੇ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਦੌਰਾਨ
ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਦਯੋਗ ਤੇ ਵਣਜ ਮੰਤਰੀ ਪੰਜਾਬ, ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕ੍ਰਿਸ਼ਨਾ ਨਗਰ ਦੀ ਗਲੀ ਨੰਬਰ-5 ਅਤੇ ਹੋਰ ਗਲੀਆਂ ਦਾ ਨਿਰਮਾਣ ਕਾਰਜ ਵੀ 9 ਜੁਲਾਈ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਮੌਸਮ ਠੀਕ ਰਹਿੰਦਾ ਹੈ, ਤਾਂ 9 ਜੁਲਾਈ ਤੋਂ ਉਕਤ ਗਲੀਆਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇ। ਜੇਕਰ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਬਿਨ੍ਹਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ।
ਉਨ੍ਹਾਂ ਡੇਂਗੂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਡੇਂਗੂ ਦਾ ਲਾਰਵਾ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਣ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੱਦੇਨਜ਼ਰ ਸਿਹਤ ਵਿਭਾਗ ਨੂੰ ਫੌਗਿੰਗ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ ਦਾ ਲਾਰਵਾ ਚੈਕ ਕਰਨ ਵਾਲੀਆਂ ਟੀਮਾਂ ਵਲੋਂ ਕੌਂਸਲਰਾਂ ਨਾਲ ਤਾਲਮੇਲ ਵੀ ਕੀਤਾ ਜਾਵੇ, ਤਾਂ ਜੋ ਸਾਂਝੇ ਯਤਨਾਂ ਨਾਲ ਡੇਂਗੂ ਨੂੰ ਬੇਅਸਰ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਨਦਾਰੀ ਤੇ ਗੰਭੀਰਤਾ
ਨਾਲ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ। ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਡੇਂਗੂਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹੁਣ 5 ਹਜ਼ਾਰ ਤੋਂ ਜ਼ਿਆਦਾ ਘਰਾਂ ਅਤੇ 20 ਹਜ਼ਾਰ ਕੰਟੇਨਰਾਂ ਦੀ ਜਾਂਚ ਕੀਤੀ ਗਈ ਹੈ, ਤਾਂ ਜੋ ਡੇਂਗੂ ਦੇ ਲਾਰਵੇ ਦਾ ਪਤਾ ਲਗਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਡੇਂਗੂ ਦਾ ਲਾਰਵਾ ਸਾਹਮਣੇ ਆਉਣ ‘ਤੇ ਸਿਹਤ ਵਿਭਾਗ ਵਲੋਂ ਸਬੰਧਤ ਘਰਾਂ ਦਾ ਚਲਾਨ ਵੀ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ ਸੂਦਨ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰੰਦਾ, ਸ਼ਹਿਰੀ ਕਾਂਗਰਸ ਪ੍ਰਧਾਨ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ਼੍ਰੀ ਸੁਰਿੰਦਰ ਪਾਲ ਸਿੱਧੂ, ਸ਼੍ਰੀ ਰਜਨੀਸ਼ ਟੰਡਨ, ਸ਼੍ਰੀ ਸ਼ਾਦੀ ਲਾਲ, ਸ਼੍ਰੀ ਅਨਿਲ ਕੁਮਾਰ, ਸ਼੍ਰੀ ਹਰੀਸ਼ ਸੈਣੀ, ਸ਼੍ਰੀ ਪ੍ਰਤੀਕ ਅਰੋੜਾ, ਸ੍ਰੀ ਰਾਜੀਵ ਅਗਰਵਾਲ ਅਤੇ ਸ਼੍ਰੀ ਰਜਿੰਦਰ ਪਰਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ
ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp