ਕੌਮੀ ਲੋਕ ਅਦਾਲਤ ’ਚ 866 ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਕੌਮੀ ਲੋਕ ਅਦਾਲਤ ’ਚ 866 ਕੇਸਾਂ ਦਾ ਮੌਕੇ ’ਤੇ ਨਿਪਟਾਰਾ
1334 ਕੇਸਾਂ ਦੀ ਹੋਈ ਸੁਣਵਾਈ, 104011211 ਰੁਪਏ ਦੇ ਐਵਾਰਡ ਪਾਸ
ਹੁਸ਼ਿਆਰਪੁਰ, 10 ਅਪ੍ਰੈਲ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿੱਚ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ ਦੌਰਾਨ ਕੁੱਲ 1334 ਕੇਸਾਂ ਦੀ ਸੁਣਵਾਈ ਕਰਦਿਆਂ 866 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਨਾਲ-ਨਾਲ 104011211 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਕੌਮੀ ਲੋਕ ਅਦਾਲਤ ਵਿੱਚ ਅਪਰਾਧਿਕ ਮਾਮਲਿਆਂ, ਐਨ.ਆਈ. ਐਕਟ ਕੇਸਜ਼ ਅੰਡਰ ਸੈਕਸ਼ਨ 138, (ਪੈਡਿੰਗ ਐਂਡ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਐਂਡ ਲੇਬਰ ਡਿਸਪਿਊਟ ਕੇਸਜ), ਐਮ.ਏ.ਸੀ.ਟੀ. ਕੇਸਜ਼, ਬਿਜਲੀ, ਪਾਣੀ ਦੇ ਬਿੱਲਾਂ, ਵਿਆਹ-ਸ਼ਾਦੀਆਂ ਦੇ ਝਗੜੇ ਅਤੇ ਹੋਰ ਸਿਵਲ ਡਿਸਪਿਊਟ ਕੇਸ ਰੱਖੇ ਗਏ।
ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਗਵਾਈ ਹੇਠ ਇਹ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਹੁਸ਼ਿਆਰਪੁਰ ਵਿਖੇ 10 ਬੈਂਚ ਅਤੇ ਸਬ-ਡਵੀਜ਼ਨ ਦਸੂਹਾ ਅਤੇ ਗੜ੍ਹਸ਼ੰਕਰ ਵਿਖੇ 3-3 ਅਤੇ ਮੁਕੇਰੀਆਂ ਵਿਖੇ 2 ਬੈਂਚਾਂ ਦਾ ਗਠਨ ਕੀਤਾ ਗਿਆ।
ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿੱਚ 1334 ਕੇਸਾਂ ਦੀ ਸੁਣਵਾਈ ਹੋਈ ਅਤੇ 866 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 104011211 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਨੂੰ ਲੋਕ ਅਦਾਲਤਾਂ ਵਿੱਚ ਲਗਾਉਣ ਜਿਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply