ਸੁੰਦਰ ਸ਼ਾਮ ਅਰੋੜਾ ਵਲੋਂ ਸੁਖਦੇਵ ਨਗਰ ਦੇ ਅਸ਼ੋਕਾ ਪਾਰਕ ’ਚ ਟਿਊਬਵੈਲ ਦੀ ਸ਼ੁਰੂਆਤ

ਸੁੰਦਰ ਸ਼ਾਮ ਅਰੋੜਾ ਵਲੋਂ ਸੁਖਦੇਵ ਨਗਰ ਦੇ ਅਸ਼ੋਕਾ ਪਾਰਕ ’ਚ ਟਿਊਬਵੈਲ ਦੀ ਸ਼ੁਰੂਆਤ
ਪੰਜਾਬ ਸਰਕਾਰ ਵਲੋਂ ਮੁਢਲੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ
ਹੁਸ਼ਿਆਰਪੁਰ, 10 ਅਪ੍ਰੈਲ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਾਰਡ ਨੰਬਰ 39 ਦੇ ਸੁਖਦੇਵ ਨਗਰ ਵਿੱਚ ਅਸ਼ੋਕਾ ਪਾਰਕ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲਗਾਏ ਟਿਊਬਵੈਲ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿੱਚ ਲੋਕਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਜਾ ਰਹੀ ਹੈ।


ਹੁਸਿਆਰਪੁਰ ਸ਼ਹਿਰ ਦੀ ਗੱਲ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਹਨ ਜਿਸ ਨਾਲ ਸ਼ਹਿਰ ਦੇ ਹਰ ਇਲਾਕੇ ਨੂੰ ਨਵੀਂ ਦਿੱਖ ਮਿਲੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਗਲੀਆਂ, ਸੜਕਾਂ, 100 ਫੀਸਦੀ ਸੀਵਰੇਜ਼ ਸਿਸਟਮ ਅਤੇ ਪੀਣ ਵਾਲੇ ਪਾਣੀ ਦੀ ਲੋੜੀਂਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਅਹਿਮ ਉਪਰਾਲੇ ਅਮਲ ਵਿੱਚ ਲਿਆਂਦੇ ਗਏ ਹਨ ਜਿਨ੍ਹਾਂ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਲਗਭਗ ਹਰ ਖੇਤਰ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਦੀ ਸਥਾਪਤੀ ਤੋਂ ਇਲਾਵਾ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਓਪਨ ਜਿੰਮਾਂ ਦੀ ਸਥਾਪਤੀ ਵੀ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਲੋਂ ਕਈ ਅਹਿਮ ਪ੍ਰੋਜੈਕਟ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਨਾਲ ਇਸ ਖੇਤਰ ਦੀ ਤਰੱਕੀ ਨਵੀਂ ਰਫਤਾਰ ਫੜੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਬਲਵਿੰਦਰ ਕੌਰ, ਮਨਜੀਤ ਸਿੰਘ, ਸਵਰਨਜੀਤ ਕੌਰ ਕਲਸੀ, ਰਣਜੀਤ ਠਾਕੁਰ, ਬਲਜੀਤ ਕੌਰ, ਰੋਮੀ ਮਨਚੰਦਾ, ਮੀਨਾ ਰਾਣੀ, ਮੀਨੂ ਸ਼ਰਮਾ, ਗੁਰਪ੍ਰੀਤ ਕੌਰ, ਰਣਜੀਤ ਕੌਰ, ਸਤਿਆ ਦੇਵੀ, ਸ਼ਾਦੀ ਲਾਲ, ਮਨਮੋਹਨ ਸਿੰਘ ਕਪੂਰ, ਅਨਿਲ ਕੁਮਾਰ ਸੋਨੂ, ਚਰਨਜੀਤ ਸਿੰਘ ਅਰੋੜਾ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply