ਟਾਂਡਾ ’ਚ ਲੱਗਾ ਰੋਜ਼ਗਾਰ ਮੇਲਾ, ਵੱਖ-ਵੱਖ ਕੰਪਨੀਆਂ ਵਲੋਂ 231 ਉਮੀਦਵਾਰਾਂ ਦੀ ਮੌਕੇ ’ਤੇ ਚੋਣ, ਸੋਮਵਾਰ ਨੂੰ ਮਾਹਿਲਪੁਰ ’ਚ ਲੱਗੇਗਾ ਰੋਜ਼ਗਾਰ ਮੇਲਾ

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਟਾਂਡਾ ’ਚ ਲੱਗਾ ਰੋਜ਼ਗਾਰ ਮੇਲਾ
ਵੱਖ-ਵੱਖ ਕੰਪਨੀਆਂ ਵਲੋਂ 231 ਉਮੀਦਵਾਰਾਂ ਦੀ ਮੌਕੇ ’ਤੇ ਚੋਣ
ਸੋਮਵਾਰ ਨੂੰ ਮਾਹਿਲਪੁਰ ’ਚ ਲੱਗੇਗਾ ਰੋਜ਼ਗਾਰ ਮੇਲਾ
ਹੁਸ਼ਿਆਰਪੁਰ, 10 ਅਪ੍ਰੈਲ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਤਹਿਤ ਰੋਜਗਾਰ ਮੇਲਿਆਂ ਦੀ ਲੜੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 231 ਉਮੀਦਵਾਰਾਂ ਦੀ ਮੌਕੇ ’ਤੇ ਹੀ ਚੋਣ ਕੀਤੀ ਗਈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਰੋਜ਼ਗਾਰ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਮੇਲੇ ਵਿੱਚ ਨਾਮੀ ਕੰਪਨੀਆਂ ਹੁਸ਼ਿਆਰਪੁਰ ਆਟੋਮੋਬਾਇਲ, ਸਤਿਆ ਮਾਈਕ੍ਰੋ ਫਾਇਨਾਂਸ, ਐਸ.ਬੀ.ਆਈ. ਲਾਈਫ ਇੰਸ਼ੋਰੈਂਸ, ਪੀ.ਐਨ.ਬੀ., ਪੁਖਰਾਜ ਹੈਲਥ ਕੇਅਰ ਅਤੇ ਲੋਕਲ ਕੰਪਨੀਆਂ ਸਰਦਾਰ ਐਗਰੋ ਇੰਡਸਟਰੀਜ਼, ਗਲੋਬਲ ਇਲੈਕਟ੍ਰੋ, ਮਿੰਨੀ ਰਾਈਸ ਮਿੱਲ ਦੇ ਨੁਮਾਇੰਦਿਆਂ ਵਲੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ 300 ਦੇ ਕਰੀਬ ਬੇਰੋਜ਼ਗਾਰ ਉਮੀਦਵਾਰਾਂ ਵਲੋਂ ਸ਼ਿਰਕਤ ਕੀਤੀ ਗਈ ਜਿਨ੍ਹਾਂ ਵਿੱਚ 231 ਦੀ ਮੌਕੇ ’ਤੇ ਹੀ ਚੋਣ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਰੋਜ਼ਗਾਰ ਮੇਲਿਆਂ ਵਿੱਚ ਟੈਕਨੀਕਲ ਅਤੇ ਨਾਨ ਟੈਕਨੀਕਲ ਪੜ੍ਹੇ ਲਿਖੇ ਉਮੀਦਵਾਰ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਉਨ੍ਹਾਂ ਨੂੰ ਢੁਕਵਾਂ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ।
  ਇਸੇ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਅਗਲਾ ਮੇਲਾ 12 ਅਪ੍ਰੈਲ ਸੋਮਵਾਰ ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ  ਮੈਗਾ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਪ੍ਰਾਰਥੀ pgrkam.com ’ਤੇ ਜਾ ਕੇ ਨੌਕਰੀ ਦੇ ਲਈ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਰੋਜ਼ਗਾਰ ਮੇਲਿਆਂ ਦੀ ਵੱਧ ਤੋਂ ਵੱਧ ਜਾਣਕਾਰੀ ਦੇ ਲਈ ਦਫ਼ਤਰ ਦੇ ਫੇਸਬੁੱਕ ਪੇਜ ਡੀਬੀਈਈ ਹੁਸ਼ਿਆਰਪੁਰ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ਤੋਂ ਵੀ ਪ੍ਰਾਪਤ ਕਰ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply