19 ਜੁਲਾਈ ਨੂੰ ਕੀਤੀ ਜਾਵੇਗੀ ਤਹਿਸੀਲ ਪੱਧਰੀ ਰੈਲੀ
Hoshairpur (Navneet,Nisha) : ਲੋਕ ਸਭਾ ਚੋਣਾਂ ਦੌਰਾਨ ਪ.ਸ.ਸ.ਫ. ਵਲੋਂ ਕੀਤੇ ਸੰਘਰਸ਼ ਦੇ ਦਬਾਅ ਸਦਕਾ ਜੱਥੇਬੰਦੀ ਦੀ ਮਿਤੀ 27 ਮਈ ਨੂੰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੁਲਾਜ਼ਮ ਮੰਗਾਂ ਨੂੰ ਹੱਲ ਕਰਵਾਉਣ ਦੇ ਵਾਅਦੇ ਨੂੰ ਪੂਰਾ ਨਾ ਕਰਨ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਿਿਸਜ਼ ਫੈਡਰੇਸ਼ਨ ਵਲੋਂ ਉਲੀਕੇ ਗਏ ਤਿੰਨ ਪੜਾਵੀ ਸੰਘਰਸ਼ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਪ.ਸ.ਸ.ਫ. ਤਹਿਸੀਲ ਹੁਸ਼ਿਆਰਪੁਰ ਦੀ ਇੱਕ ਅਤਿ ਜਰੂਰੀ ਮੀਟਿੰਗ ਤਹਿਸੀਲ ਹੁਸ਼ਿਆਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਪਰਦੁਮਣ ਸਿੰਘ ਖਰਾਲ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ।
ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਤਹਿਸੀਲ ਜਨਰਲ ਸਕੱਤਰ ਅਮਰਜੀਤ ਸਿੰਘ ਗਰੋਵਰ ਨੇ ਦੱਸਿਆ ਕਿ ਜੱਥੇਬੰਦੀ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸੂਬਾ ਕਮੇਟੀ ਵਲੋਂ ਉਲੀਕੇ ਸੰਘਰਸ਼ ਦੀ ਤਿਆਰੀ ਸਬੰਧੀ ਬਲਾਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਮਿਤੀ 8 ਤੋਂ 22 ਜੁਲਾਈ ਤੱਕ ਬਲਾਕ ਰੈਲੀਆਂ ਕਰਨ ਦੀ ਕੜੀ ਵਜੋਂ ਪ.ਸ.ਸ.ਫ. ਤਹਿਸੀਲ ਹੁਸ਼ਿਆਰਪੁਰ ਦੀ ਰੈਲੀ ਮਿਤੀ 19 ਜੁਲਾਈ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਖੇ ਕਰਕੇ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ ਅਤੇ ਮਿਤੀ 8 ਅਗਸਤ ਨੂੰ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਰੈਲੀ ਵਿੱਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਆਗੂਆਂ ਵਲੋਂ ਫੈਸਲਾ ਕੀਤਾ ਗਿਆ ਕਿ 19 ਜੁਲਾਈ ਨੂੰ ਕੀਤੀ ਜਾ ਰਹੀ ਤਹਿਸੀਲ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜਿਸ ਸਬੰਧੀ ਬਲਾਕ ਹੁਸ਼ਿਆਰਪੁਰ, ਭੂੰਗਾ ਅਤੇ ਬੁਲੋਵਾਲ ਦੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਪੰਜਾਬ ਵਲੋਂ ਜਲਦ ਮੀਟਿੰਗ ਕਰਕੇ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਅੱਗੇ ਤੋਰਦਿਆਂ 14 ਸਤੰਬਰ ਨੂੰ ਜਲੰਧਰ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਨ ਉਪਰੰਤ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਇਸ ਮੀਟਿੰਗ ਵਿੱਚ ਰਾਜ ਕੁਮਾਰ, ਰਣਵੀਰ ਸਿੰਘ, ਰਾਮ ਸਰੂਪ, ਰਘਵੀਰ ਸਿੰਘ, ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ ਮਕੀਮਪੁਰ, ਗੋਪਾਲ ਕ੍ਰਿਸ਼ਨ ਤੋਂ ਇਲਾਵਾ ਹੋਰ ਆਗੂ ਵੀ ਹਾਜਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp