LATEST.. ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ

(ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਪਰਿਵਾਰ ਨੂੰ ਆਰਥਿਕ ਮਦਦ ਭੇਂਟ ਕਰਦੇ ਸੁਸਾਇਟੀ ਮੈਂਬਰ)

ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਪਰਮਿੰਦਰ ਕੌਰ ਨਿਵਾਸੀ ਪਿੰਡ ਖੁਰਦਾਂ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਸਮੇਂ ਤੋਂ ਮਾਤਾ ਦੇ ਕਿਡਨੀਆਂ ਦੀ ਸਮੱਸਿਆ ਹੈ। ਇਹਨਾਂ ਦਾ ਇੱਕ ਲੜਕਾ ਹੈ ਜੋ ਪੇਸ਼ੇ ਵਜੋਂ ਡਰਾਈਵਰ ਹੈ ਅਤੇ ਮਾਤਾ ਦਾ ਇਲਾਜ ਕਰਵਾਉਣ ਵਿੱਚ ਅਸਮਰੱਥ ਹੈ ਅਤੇ ਸੁਸਾਇਟੀ ਤੋਂ ਮਦਦ ਦੀ ਗੁਹਾਰ ਲਗਾਈ ਹੈ। ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਉਨਾਂ ਦੇ ਘਰ ਵਿਖੇ ਪਹੁੰਚ ਕੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply