ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 191ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਡਾ ਮਝੈਲ ਸਿੰਘ, ਹਰਜੀਤ ਸਿੰਘ ਮਿਰਜਾਪੁਰ, ਅਵਤਾਰ ਸਿੰਘ ਮਾਨਗੜ੍ਹ, ਜਤਿੰਦਰ ਸਿੰਘ ਸੱਗਲਾ, ਮਨਦੀਪ ਸਿੰਘ ਭਾਨਾ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਇਹ ਬਿੱਲ ਵਾਪਸ ਕਰਵਾ ਕੇ ਹੀ ਧਰਨੇ ਬੰਦ ਕਰਨਗੇ।ਉਨ੍ਹਾਂ ਕਿਹਾ ਕਿ ਅੱਜ ਜੋ ਕਿਸਾਨ ਸੜਕਾਂ ਤੇ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰ ਰਿਹਾ ਹੈ, ਇਸ ਪ੍ਰਤੀ ਕੇਂਦਰ ਦੀ ਮੋਦੀ ਸਰਕਾਰ ਨੂੰ ਸੋਚਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦਾ ਇੱਕੋ ਇੱਕ ਮਨਸੂਬਾ ਪੰਜਾਬ ਦੀ ਹੋਂਦ ਨੂੰ ਖ਼ਤਮ ਕਰਨਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਲਿਆਂਦੇ ਗਏ ਕਾਲੇ ਕਾਨੂੰਨ ਜਿਸ ਦਾ ਅੱਜ ਪੰਜਾਬ ਵਿੱਚ ਸਭ ਤੋਂ ਵੱਧ ਵਿਰੋਧ ਹੋ ਰਿਹਾ ਹੈ ,ਨੂੰ ਕਿਸੇ ਵੀ ਕੀਮਤ ਤੇ ਪੰਜਾਬ ਦੇ ਕਿਸਾਨ ਸਵੀਕਾਰ ਨਹੀਂ ਕਰਨਗੇ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਇਸ ਬਾਬਤ ਕੋਈ ਗੱਲ ਨਹੀਂ ਸੁਣ ਰਹੀ ,ਉਹ ਤਾਂ ਸਿਰਫ਼ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਚ ਲੱਗੀ ਹੋਈ ਹੈ ਪਰ ਪੰਜਾਬ ਦਾ ਕਿਸਾਨ ਅੱਜ ਜਾਗਰੂਕ ਹੈ ਅਤੇ ਉਸ ਨੂੰ ਪਤਾ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਬਿੱਲਾਂ ਨਾਲ ਭਵਿੱਖ ਵਿੱਚ ਕਿਸਾਨਾਂ ਦਾ ਕੀ ਹਸ਼ਰ ਹੋਵੇਗਾ ।ਇਸ ਲਈ ਇਹ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਕੇਂਦਰ ਸਰਕਾਰ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਬਿੱਲਾਂ ਨੂੰ ਵਾਪਸ ਨਹੀਂ ਲਵੇਗੀ।
ਇਸ ਮੌਕੇ ਤਰਸੇਮ ਸਿੰਘ, ਜਰਨੈਲ ਸਿੰਘ, ਮਾਸਟਰ ਹਰਭਜਨ ਸਿੰਘ ਮਿਰਜਾਪੁਰ, ਜਗਜੀਤ ਸਿੰਘ, ਨੰਬਰਦਾਰ ਸੁਖਵੀਰ ਸਿੰਘ, ਪਰਮਿੰਦਰ ਸਿੰਘ, ਪੰਜਾਬ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਸੇਵਾ ਸਿੰਘ, ਜਥੇਦਾਰ ਹਰਪਾਲ ਸਿੰਘ, ਰਣਜੀਤ ਸਿੰਘ ਗੱਗਾ,ਕੇਵਲ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp