ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ,3 ਮੌਤਾਂ ਨਾਲ 204 ਹੋਰ ਲੋਕਾਂ ਦੀ ਰਿਪੋਰਟ ਆਈ ਪਾਜਿਟਿਵ

ਹੁਸ਼ਿਆਰਪੁਰ 16 ਅਪ੍ਰੈਲ ( ਚੌਧਰੀ )   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2265 ਨਵੇਂ ਸੈਂਪਲ ਲੈਣ  ਨਾਲ ਅਤੇ 1802  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 204 ਨਵੇਂ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15499 ਹੋ ਗਈ ਹੈ।ਜਿਲੇ ਵਿੱਚ ਕੋਵਿਡ- 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 418116 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 399885 ਸੈਪਲ ਨੈਗਟਿਵ,ਜਦ ਕਿ 3902 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ

202 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 661 ਹੈ।ਐਕਟਿਵ ਕੇਸਾ ਦੀ ਗਿਣਤੀ 1078 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 15519 ਹੈ।ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 204 ਮਰੀਜ ਪਜੇਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 19 ਪਾਜੇਟਿਵ ਮਰੀਜ ਹਨ,ਤੇ ਬਾਕੀ 185 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। 

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤ ਹੋਈ ਹੈ (1) 65 ਸਾਲਾ ਔਰਤ ਵਾਸੀ ਪਾਰੋਵਾਲ ਦੀ ਮੌਤ ਮੈਡੀਕਲ ਕਾਲਿਜ ਚੰਡੀਗੜ (2) 62 ਸਾਲਾ ਔਰਤ ਵਾਸੀ ਅਸਲਾਮਬਾਦ ਹੁਸਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (3) 72 ਸਾਲਾ ਪੁਰਸ਼  ਵਾਸੀ ਮਸੀਤਪਾਲ ਕੋਟ ਦੀ ਮੌਤ ਨਿਜੀ ਹਸਪਤਾਲ ਜਲੰਧਰ  ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply