ਸਿੰਘਲੈੰਡ ਸੰਸਥਾ ਯੂ ਐਸ ਏ ਨੇ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ ਦਿੱਤੀ 20 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸਰਬਜੀਤ ਸਿੰਘ ਨਿਵਾਸੀ ਕੁਲਾਰਾਂ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਜੀਤ ਸਿੰਘ ਕੁੱਝ ਸਮਾਂ ਪਹਿਲਾ ਫੇਫੜਿਆਂ ਦੀ ਬੀਮਾਰੀ ਤੋਂ ਪੀੜਤ ਸੀ। ਜਿਸ ਕਾਰਨ ਉਸ ਤੋਂ ਬਾਅਦ ਇਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਰੋਜਾਨਾ ਤਕਰੀਬਨ 25 ਹਜਾਰ ਰੁਪਏ ਦਾ ਖਰਚ ਆਉਂਦਾ ਹੈ। ਪਰਿਵਾਰ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਸਰਬਜੀਤ ਸਿੰਘ ਦਾ ਇਲਾਜ ਕਰਵਾਉਣ ਵਿੱਚ ਅਸਮਰੱਥ ਹੈ। ਪਰਿਵਾਰ ਨੇ ਸੁਸਾਇਟੀ ਤੋਂ ਮਦਦ ਦੀ ਗੁਹਾਰ ਲਗਾਈ ਹੈ। ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਹਸਪਤਾਲ ਵਿਖੇ ਪਹੁੰਚ ਕੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply