ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 2 ਮੌਤਾਂ,170 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ


ਹੁਸ਼ਿਆਰਪੁਰ 19 ਅਪ੍ਰੈਲ (ਚੌਧਰੀ ) :  ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2371 ਨਵੇਂ ਸੈਂਪਲ ਲਏ ਗਏ ਹਨ ਅਤੇ 2131ਸੈਂਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 170 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 16624 ਹੋ ਗਈ ਹੈ।

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 424170 ਸੈਂਪਲ ਲਏ ਗਏ ਹਨ।ਜਿਨਾ ਵਿੱਚੋਂ 405949 ਸੈਂਪਲ ਨੈਗਟਿਵ,3217 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1374 ਹੈ ਜਦ ਕਿ 15945  ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 669 ਹੈ।ਜਿਲਾ ਹੁਸ਼ਿਆਰਪੁਰ ਦੇ 170 ਸੈਂਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 20 ਅਤੇ 150 ਸੈਂਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ।

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 2 ਮੌਤਾਂ ਹੋਈਆ ਹਨ (1) 65 ਸਾਲਾ ਔਰਤ   ਵਾਸੀ  ਧਾਮੀਆ  ਦੀ ਮੌਤ ਨਿਊ ਰੂਬੀ ਹਸਪਤਾਲ ਜਲੰਧਰ ਵਿਖੇ ਹੋਈ ਹੈ (2)18 ਸਾਲਾ ਔਰਤ ਵਾਸੀ ਬਸੀ ਮਰੂਫ ਦੀ ਮੌਤ ਪੀ ਜੀ ਆਈ ਚੰਡੀਗੜ ਵਿਖੇ ਹੋਈ ਹੈ । 

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply