ਜਦੋਂ ਤੱਕ ਕੇਂਦਰ ਸਰਕਾਰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਤਦ ਤੱਕ ਕਿਸਾਨ ਜਿਉਂ ਦੇ ਤਿਉਂ ਹੀ ਦਿੱਲੀ ਵਿਖੇ ਆਪਣਾ ਸੰਘਰਸ਼ ਜਾਰੀ ਰੱਖਣਗੇ : ਅਵਤਾਰ ਸਿੰਘ

ਗੜ੍ਹਦੀਵਾਲਾ / ਦਸੂਹਾ 20 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 195ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਅਵਤਾਰ ਸਿੰਘ ਮਾਨਗੜ੍ਹ, ਮਾਸਟਰ ਗੁਰਚਰਨ ਸਿੰਘ ਕਾਲਰਾਂ, ਖੁਸਵੰਤ ਸਿੰਘ ਬਡਿਆਲ, ਡਾ ਮਝੈਲ ਸਿੰਘ, ਜਤਿੰਦਰ ਸਿੰਘ ਸੱਗਲਾ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕੋ ਇੱਕ ਮਨਸੂਬਾ ਦੇਸ਼ ਦੇ ਅੰਨਦਾਤੇ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਹੱਥ ਵੇਚ ਦੇਣ ਦਾ ਹੈ। ਇਹੀ ਕਾਰਨ ਹੈ ਕਿ ਮੋਦੀ ਸਰਕਾਰ ਨੂੰ ਦਿੱਲੀ ਵਿਖੇ ਸੰਘਰਸ਼ ਤੇ ਬੈਠੇ ਕਿਸਾਨਾਂ ਦਾ ਭੋਰਾ ਵੀ ਖਿਆਲ ਨਹੀਂ ਉਨ੍ਹਾਂ ਕਿਹਾ ਕਿ ਹੁਣ ਤੱਕ ਅਨੇਕਾਂ ਕਿਸਾਨ ਦਿੱਲੀ ਵਿਖੇ ਹੱਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਗੁਆ ਚੁੱਕੇ ਹਨ ।ਕੇਂਦਰ ਦੀ ਮੋਦੀ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਵਾਪਸ ਮੁੜ ਜਾਣ ਪਰ ਕਿਸਾਨ ਵਾਪਸ ਤੱਦ ਹੀ ਪਰਤਣਗੇ ਜਦੋਂ ਕੇਂਦਰ ਸਰਕਾਰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰੇਗੀ ਨਹੀਂ ਤਾਂ ਕਿਸਾਨ ਜਿਉਂ ਦੇ ਤਿਉਂ ਹੀ ਦਿੱਲੀ ਵਿਖੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਕਿਸਾਨਾਂ ਨੇ ਕਿਹਾ ਹੁਣੇ ਅੰਦੋਲਨ ਜਿੰਨਾ ਮਰਜ਼ੀ ਲੰਮਾ ਹੋ ਜਾਵੇ ਸਾਨੂੰ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਅੰਦੋਲਨ ਜਿਨ੍ਹਾਂ ਅੱਗੇ ਤੱਕ ਵਧੇਗਾ ਕੇਂਦਰ ਸਰਕਾਰ ਖ਼ਿਲਾਫ਼ ਲੋਕਾਂ ਦਾ ਰੋਹ ਹੋਰ ਵਧਦਾ ਜਾਵੇਗਾ। ਇਸ ਲਈ ਕੇਂਦਰ ਦੀ ਮੋਦੀ ਸਰਕਾਰ ਜੇਕਰ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਜਲਦ ਤੋਂ ਜਲਦ ਕਾਲੇ ਕਾਨੂੰਨ ਰੱਦ ਕਰੇ।ਇਸ ਮੌਕੇ ਡਾ ਮੋਹਨ ਸਿੰਘ ਮੱਲ੍ਹੀ,ਜਰਨੈਲ ਸਿੰਘਕੁਲਦੀਪ ਸਿੰਘ,ਪਰਮਿੰਦਰ ਸਿੰਘ,ਮਾਸਟਰ ਸਵਰਨ ਸਿੰਘ, ਪੰਜਾਬ ਸਿੰਘ,ਕੇਵਲ ਸਿੰਘ, ਹਰਦੀਪ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਸੇਵਾ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply