24 ਅਪ੍ਰੈਲ ਨੂੰ ਸ਼੍ਰੀ ਅਮ੍ਰਿੰਤਸਰ ਸਾਹਿਬ ਵਿਖੇ ਇਕੱਠੇ ਹੋ ਕੇ ਮੁਹਿੰਮ ਦੀ ਸ਼ੁਰੂਆਤ ਕਰਨਗੇ ਸਰਵ ਸਿੱਖਿਆ ਅਭਿਆਨ ਦਫਤਰੀ ਕਾਮੇ
4 ਸਾਲਾਂ ਤੋਂ ਰੈਗੂਲਰ ਨਾ ਕਰਨ ਕਾਰਨ ਖ਼ਫ਼ਾ ਨੇ ਮੁਲਾਜ਼ਮ
ਪਠਾਨਕੋਟ, 21 ਅਪ੍ਰੈਲ (ਰਾਜਨ ਬਿਊਰੋ ) ਅਸੀ ਅਕਸਰ ਸੁਣਦੇ ਆਏ ਹਾਂ ਕਿ ਕਿਸੇ ਨੂੰ ਮਿਲਵਾਉਣ ਲਈ ਲੋਕ ਨਗਦ ਇਨਾਮ ਰੱਖਦੇ ਹਨ ਜਾਂ ਹੋਰ ਕੋਈ ਵਸਤੂ ਦੇਣ ਦੀ ਗੱਲ ਆਖਦੇ ਹਨ। “ਕੈਪਟਨ ਮਿਲਾਓ ਪੁੰਨ ਕਮਾਓ” ਇਹ ਤਾਂ ਪੰਜਾਬ ਵਿੱਚ ਪਹਲੀ ਵਾਰ ਸਭ ਨੂੰ ਸੁਣਨ ਲਈ ਮਿਲੇਗਾ ਤੇ ਹੈਰਾਨ ਕਰਨ ਵਾਲਾ ਵੀ ਹੈ ਕਿ ਮੁੱਖ ਮੰਤਰੀ ਨੂੰ ਮਿਲਵਾਉਣ ਤੇ ਕਿਸੇ ਨੂੰ ਪੁੰਨ ਮਿਲੇਗਾ, ਅਕਸਰ ਤਾਂ ਕਿਸੇ ਵੀ ਮੁੱਖ ਮੰਤਰੀ ਨੂੰ ਓਸ ਸੂਬੇ ਦੇ ਲੋਕ ਅਕਸਰ ਹੀ ਮਿਲਦੇ ਹਨ ਪਰ ਪੰਜਾਬ ਵਿੱਚ ਅਜਿਹਾ ਕਿ ਹੋ ਗਿਆ? ਇਥੇ ਇਹ ਵੀ ਦੱਸਣ ਯੋਗ ਹੈ ਕਿ ਪੁੰਨ ਕਿਵੇਂ ਮਿਲੇਗਾ, ਕੋਈ ਵੀ ਪੰਜਾਬ ਦਾ ਵਾਸੀ ਜਾ ਕਾਂਗਰਸੀ ਆਗੂ ਮੁੱਖ ਮੰਤਰੀ ਨੂੰ ਮਿਲਾਏਗਾ ਓਸ ਲਈ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਜਾ ਮੰਦਰ ਵਿਖੇ ਹਵਨ ਕਰਵਾਉਣਗੇ ਤਾਂ ਜੋ ਮਿਲਵਾਉਣ ਵਾਲੇ ਵਿਅਕਤੀ ਨੂੰ ਪੁੰਨ ਮਿਲੇ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਮਲਕੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੇ ਚਾਰ ਸਾਲ ਬੀਤ ਗਏ ਹਨ ਅਤੇ ਚਾਰ ਸਾਲਾਂ ਤੋਂ ਲਗਾਤਾਰ ਮੁਲਾਜ਼ਮ ਆਪਣੀਆ ਮੰਗਾਂ ਨੂੰ ਲੈ ਕੇ ਸਰਕਾਰ ਦੇ ਦਰਬਾਰੇ ਗੱਲ ਰੱਖਦੇ ਆ ਰਹੇ ਹਨ। ਆਗੂਆ ਨੇ ਕਿਹਾ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਵੱਲੋਂ 16 ਦਸੰਬਰ 2019 ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਪਰ ਸਰਕਾਰ ਮਸਲੇ ਨੂੰ ਲਟਕਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ,ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੱਕ ਪਹੁੰਚ ਕੀਤੀ ਹੈ ਅਤੇ ਉਹ ਦਫਤਰੀ ਕਰਮਚਾਰੀਆ ਨੂੰ ਪੱਕਾ ਕਰਨ ਲਈ ਏ.ਜੀ ਪੰਜਾਬ ਅਤੁਲ ਨੰਦਾ ਤੋਂ ਫਾਈਲ ਪਾਸ ਕਰਵਾਉਣ ਤੋਂ ਹੱਥ ਖੜੇ ਕਰ ਚੁੱਕੇ ਹਨ।ਆਗੂਆ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਲਗਾਤਾਰ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਲਈ ਅਪੀਲ ਕਰ ਰਹੇ ਹਨ ਪਰ ਕੋਈ ਮੁਲਾਕਾਤ ਨਹੀ ਕਰਵਾ ਰਿਹਾ ਹੈ ਜਿਸ ਕਰਕੇ ਮੁਲਾਜ਼ਮਾਂ ਵੱਲੋਂ ਹੁਣ ਇਹ ਸ਼ੁਰੂਆਤ ਕੀਤੀ ਜਾ ਰਹੀ ਹੈ ਕਿ ਜੋ ਵੀ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਨਾਲ ਮਿਲਵਾਏਗਾ ਉਹ ਪੁੰਨ ਕਮਾਏਗਾ। ਇਸਦੀ ਸ਼ੁਰੂਆਤ 24 ਅਪ੍ਰੈਲ ਨੂੰ ਸ਼੍ਰੀ ਅਮ੍ਰਿੰਤਸਰ ਸਾਹਿਬ ਤੋਂ ਕੀਤੀ ਜਾਵੇਗੀ।
ਆਗੂਆ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਤਕਰੀਬਨ 9000 ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਸੀ ਜਿਸ ਦਾ ਜ਼ਿਕਰ ਵਿੱਤ ਮੰਤਰੀ ਪੰਜਾਬ ਵੱਲੋਂ ਬਜ਼ਟ ਸਪੀਚ ਦੋਰਾਨ ਵੀ ਕੀਤਾ ਹੈ ਪਰ ਅਧਿਆਪਕਾਂ ਦੇ ਨਾਲ ਕੰਮ ਕਰਦੇ ਤਕਰੀਬਨ 900 ਦਫਤਰੀ ਕਰਮਚਾਰੀਆ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਪਿਛਲੇ 16 ਮਹੀਨਿਆ ਤੋਂ ਫਾਈਲ ਏ.ਜੀ ਪੰਜਾਬ ਦੇ ਦਫਤਰ ਦੇ ਚੱਕਰ ਕੱਟ ਰਹੀ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਦਾ 9000 ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਸਹੀ ਹੈ ਤਾਂ ਫਿਰ ਦਫਤਰੀ ਕਰਮਚਾਰੀਆ ਦੀ 16 ਮਹੀਨਿਆ ਤੋਂ ਫਾਈਲ ਕਿਓ ਰੋਕੀ ਹੋਈ ਹੈ। ਆਗੂਆ ਨੇ ਕਿਹਾ ਕਿ ਮਿਤੀ 11 ਫਰਵਰੀ 2021 ਨੂੰ ਕਾਂਗਰਸ ਪ੍ਰਦਾਨ ਸੁਨੀਲ ਜਾਖੜ ਵੱਲੋ ਏ.ਜੀ ਪੰਜਾਬ ਨੂੰ ਫੋਨ ਕਰਕੇ ਮਸਲਾ ਹੱਲ ਕਰਨ ਦੀ ਗੱਲ ਆਖੀ ਸੀ ਅਤੇ ਇਸ ਉਪਰੰਤ 16 ਮਾਰਚ 2021 ਨੂੰ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕੈਪਟਨ ਸੰਦੀਪ ਸੰਧੂ ਨਾਲ ਅਤੇ 30 ਮਾਰਚ ਨੂੰ ਸਿੱਖਿਆ ਮੰਤਰੀ ਨਾਲ ਮੁਲਾਕਾਤ ਹੋਈ ਸੀ ਪਰ ਮਸਲਾ ਜਿਓ ਦੀ ਤਿਓ ਬਣਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਉਪਰੋਕਤ ਕਾਂਗਰਸ ਆਗੂਆ ਤੇ ਮੰਤਰੀ ਨਾਲ ਮੀਟਿੰਗ ਤੋਂ ਲਗਦਾ ਹੈ ਕਿ ਉਹ ਮਸਲਾ ਹੱਲ ਕਰਵਾਉਣ ਵਿਚ ਨਾਕਾਮ ਹਨ ਅਤੇ ਮਸਲਾ ਮੁੱਖ ਮੰਤਰੀ ਤੋਂ ਹੀ ਹੱਲ ਹੋਵੇਗਾ ਇਸ ਲਈ ਮੁਲਾਜ਼ਮ ਵੱਲੋਂ ਨਿਵੇਕਲੀ ਪਹਿਲ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਸੁਮਿਤ ਰਾਜ, ਜਸਬੀਰ ਸਿੰਘ, ਦੁਸ਼ਯੰਤ ਜੋਸ਼ੀ, ਲਲਿਤਾ, ਨੀਲਮ, ਰਾਜ ਕੁਮਾਰ, ਖ਼ੁਸ਼ਹਾਲ ਬੱਧਨ, ਰਜੀਵ ਠਾਕੁਰ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp