ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਹਰਭਜਨ ਸਿੰਘ ਨਿਵਾਸੀ ਮਾਨਾ(ਹੁਸ਼ਿਆਰਪੁਰ) ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਭਜਨ ਸਿੰਘ ਘਰ ਇੱਕਲੇ ਹੀ ਰਹਿੰਦੇ ਹਨ ਇਨ੍ਹਾਂ ਨੇ ਰਹਿਣ ਲਈ ਲੱਕੜ ਦਾ ਮਕਾਨ ਬਣਾਇਆ ਹੋਇਆ ਹੈ ਅਤੇ ਮਜ਼ਦੂਰੀ ਕਰਕੇ ਆਪਣਾ ਖਰਚਾ ਚਲਾਉਂਦੇ ਹਨ। ਹੁਣ ਕੁੱਝ ਸਮੇਂ ਤੋਂ ਸ਼ਰੀਰਕ ਬੀਮਾਰੀਆਂ ਨਾਲ ਜੂਝ ਰਹੇ ਹਨ। ਇਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਉਨਾਂ ਦੇ ਘਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply