LATEST.. ਸਾਬਕਾ ਕੌਂਸਲਰ ਜਸਵਿੰਦਰ ਸਿੰਘ ਬਿੰਦੀ ਗੜ੍ਹਦੀਵਾਲਾ ਹੋਏ ਆਪ ‘ਚ ਸ਼ਾਮਲ

(ਸਾਬਕਾ ਕੌਂਸਲਰ ਜਸਵਿੰਦਰ ਸਿੰਘ ਬਿੰਦੀ ਨੂੰ ਸਿਰੋਪਾ ਭੇਂਟ ਕਰਕੇ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਜਸਵੀਰ ਸਿੰਘ ਰਾਜਾ ਅਤੇ ਹੋਰ)

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) :ਅੱਜ ਆਮ ਆਦਮੀ ਪਾਰਟੀ ਦੇ ਇੱਕ ਬੈਠਕ ਯੂਥ ਆਗੂ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਹਲਕਾ ਇੰਚਾਰਜ ਤੇ ਟਰਾਂਸਪੋਰਟ ਵਿੰਗ ਵਾਇਸ ਪ੍ਰਦੇਸ਼ ਪ੍ਰਧਾਨ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਗਤੀਵਿਧੀਆਂ ਨੂੰ ਤੇਜ ਕਰਦੇ ਹੋਏ ਸਾਬਕਾ ਕੌਂਸਲਰ ਜਸਵਿੰਦਰ ਸਿੰਘ ਬਿੰਦੀ ਨਿਵਾਸੀ ਵਾਰਡ ਨੰਬਰ 6 ਨੂੰ ਸਿਰੋਪਾ ਪਾਕੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਸਾਬਕਾ ਕੌਂਸਲਰ ਜਸਵਿੰਦਰ ਸਿੰਘ ਬਿੰਦੀ ਨੇ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਹੈ।ਉਨਾਂ ਕਿਹਾ ਕਿ ਜੇਕਰ ਦਿੱਲੀ ਸਰਕਾਰ ਲੋਕਾਂ ਨੂੰ ਫਰੀ ਬਿਜਲੀ ਮੁਹੱਈਆ ਕਰਵਾ ਸਕਦੀ ਹੈ ਤਾਂ ਪੰਜਾਬ ਚ ਕੈਪਟਨ ਸਰਕਾਰ ਕਿਉਂ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਬਾਦਲ ਆਪਸ ਵਿਚ ਲੁੱਕਣ ਮੀਟੀ ਖੇਲ ਰਹੇ ਹਨ ਅਤੇ ਕਈ ਸਾਲਾਂ ਤੋਂ ਪੰਜਾਬ ਦੀ ਜਨਤਾ ਨੂੰ ਬੇਵਕੂਫ ਬਣਾ ਰਹੇ ਹਨ। ਉਨਾਂ ਕਿਹਾ ਕਿ ਹੁਣ ਉਨ੍ਹਾਂ ਦਾ ਚਿਹਰਾ ਬੇਨਕਾਬ ਹੋ ਚੁੱਕਿਆ ਹੈ ਅਤੇ ਲੋਕ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਚ ਅੱਗੇ ਲਿਆਉਣਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਵਲੋਂ ਦਿੱਲੀ ਦੇ ਲੋਕਾਂ ਨੂੰ ਦਿੱਤੀ ਗਈ ਵਿਸ਼ੇਸ਼ ਸਹੂਲਤਾਂ ਕਰਕੇ ਉਹ ਪਾਰਟੀ ਨਾਲ ਜੁੜੇ ਹਨ। ਉਨਾਂ ਨੇ ਇਸ ਮੌਕੇ ਪ੍ਰਣ ਕੀਤਾ ਕਿ ਉਹ ਆਣ ਵਾਲੇ ਦਿਨਾਂ ਵਿਚ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਇੱਕ ਕਰਨਗੇ ਅਤੇ ਇਲਾਕੇ ਦੇ ਯੂਥ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨਗੇ। ਇਸ ਮੌਕੇ ਯੂਥ ਆਗੂ ਚੌਧਰੀ ਰਾਜਵਿੰਦਰ ਸਿੰਘ ਰਾਜਾ,ਚੌਧਰੀ ਸੁਖਰਾਜ ਸਿੰਘ, ਕੁਲਦੀਪ ਸਿੰਘ ਮਿੰਟੂ,ਕੇਸ਼ਵ ਸੈਣੀ, ਨਵੀ ਗੜ੍ਹਦੀਵਾਲਾ, ਸਾਬਕਾ ਕੌਂਸਲਰ ਕਮਲੇਸ਼ ਰਾਣੀ, ਮਨਜੀਤ ਸਿੰਘ, ਹੈਪੀ ਟੁੰਡ,ਸ਼ਹਿਰੀ ਯੂਥ ਪ੍ਰਧਾਨ ਵਿਨੇ ਕੁਭਾਰ, ਪ੍ਰਤੀਕ ਚੌਪੜਾ, ਹਰਭਜਨ ਸਿੰਘ ਢੱਟ, ਅਮਰਜੀਤ ਸਿੰਘ, ਸਵਤੰਤਰ ਬੰਟੀ, ਸੁਰਜੀਤ ਸਿੰਘ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ। 


 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply