ਹੁਸ਼ਿਆਰਪੁਰ, 23 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕਾਂ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਹੁਕਮ 23 ਜੂਨ 2021 ਤੱਕ ਲਾਗੂ ਰਹਿਣਗੇ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp