ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨਾ ਅਤੇ ਦੋਸ਼ੀਆਂ ਖਿਲਾਫ਼ ਸਹੀ ਕਨੂੰਨੀ ਲੜਾਈ ਨਾ ਲੜਨਾ ਸੂਬਾ ਸਰਕਾਰ ਦੀ ਨੀਅਤ ਨੂੰ ਸ਼ੱਕੀ ਬਣਾਉਂਦਾ: ਪਰਮਿੰਦਰ ਸਿੰਘ ਢੀਂਡਸਾ
ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਢੱਟ ਰਮਦਾਸਪੁਰ ਵਲੋਂ ਨਿਯੁਕਤ ਕੀਤੇ ਗਏ ਜਿਲ੍ਹਾ ਜਰਨਲ ਸਕੱਤਰ ਪਰਮਿੰਦਰ ਸਿੰਘ ਪੰਨੂ, ਗੜ੍ਹਦੀਵਾਲਾ ਦਿਹਾਤੀ ਸਰਕਲ ਪ੍ਰਧਾਨ ਜਗਤਾਰ ਸਿੰਘ ਬਲਾਲਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੋਬੀ ਨੂੰ ਪਰਮਿੰਦਰ ਸਿੰਘ ਢੀਂਡਸਾ, ਮਨਜੀਤ ਸਿੰਘ ਦਸੂਹਾ ਜਰਨਲ ਸਕੱਤਰ ਪੰਜਾਬ, ਅਵਤਾਰ ਸਿੰਘ ਜੌਹਲ ਜਨਰਲ ਸਕੱਤਰ ਪੰਜਾਬ, ਜਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਰਮਦਾਸਪੁਰ ,ਗੁਰਤੇਜ ਸਿੰਘ ਕੰਢਾਲ ਅਤੇ ਹਰਕਮਲਜੀਤ ਸਿੰਘ ਸਹੋਤਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਕਤ ਅਹੁਦੇਦਾਰਾਂ ਨੇ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਸੂਬੇ ਦੀ ਸੱਤਾ ‘ਤੇ ਕਾਬਜ਼ ਕੈਪਟਨ ਸਰਕਾਰ ਲੋਕ ਵਿਰੋਧੀ ਹੋ ਨਿੱਬੜੀ ਹੈ। ਕਿਸੇ ਵੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ ਵਿੱਚ ਸਿਆਸੀ ਪਾਰਟੀਆਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੀ ਕਰਜ਼ ਮੁਆਫੀ, ਨੌਜਵਾਨਾਂ ਨੂੰ ਰੁਜ਼ਗਾਰ, ਸਸਤੀ ਵਿੱਦਿਆ ਤੇ ਸਿਹਤ ਸੇਵਾਵਾਂ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨਾ ਅਤੇ ਦੋਸ਼ੀਆਂ ਖਿਲਾਫ਼ ਸਹੀ ਕਨੂੰਨੀ ਲੜਾਈ ਨਾ ਲੜਨਾ ਸੂਬਾ ਸਰਕਾਰ ਦੀ ਨੀਅਤ ਨੂੰ ਸ਼ੱਕੀ ਬਣਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਡੀ) ਸੂਬੇ ਦੇ ਹਿੱਤਾਂ ਲਈ ਲਗਾਤਾਰ ਸੰਘਰਸ਼ ਕਰੇਗੀ ਅਤੇ ਲੋਕਾਂ ਨੂੰ ਇੱਕ ਨਵਾਂ ਬਦਲ ਦੇਣ ਦੀ ਕੋਸ਼ਿਸ਼ ਕਰੇਗੀ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦਾ ਸਾਥ ਦੇਣ ਤਾਂ ਜੋ ਆਉਂਦੀਆਂ ਚੋਣਾਂ ਵਿੱਚ ਲੋਕ ਵਿਰੋਧੀ ਪਾਰਟੀਆਂ ਨੂੰ ਭਾਂਜ ਦਿੱਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਮੇਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਅਹਿਮ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਸ ਮੌਕੇ ਨਵ ਨਿਯੁਕਤ ਜਿਲ੍ਹਾ ਜਰਨਲ ਸਕੱਤਰ ਪਰਮਿੰਦਰ ਸਿੰਘ ਪੰਨੂ, ਗੜ੍ਹਦੀਵਾਲਾ ਦਿਹਾਤੀ ਸਰਕਲ ਪ੍ਰਧਾਨ ਜਗਤਾਰ ਸਿੰਘ ਬਲਾਲਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੋਬੀ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮੇਹਨਤ ਕਰਨਗੇ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
- ਅਸਲ ਚ ਡਾ. ਇਸ਼ਾਂਕ ਦੇ ਹੱਕ ਵਿੱਚ ਲੋਕ-ਲਹਿਰ ਬਣ ਚੁੱਕੀ ਹੈ :: -ਡਾ. ਰਵਜੋਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp