ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੰਦੀਪ ਕੌਰ ਪਤਨੀ ਨਿਰਮਲ ਸਿੰਘ ਵਾਸੀ ਪਿੱਪਲਾਂਵਾਲਾ (ਹੁਸ਼ਿਆਰਪੁਰ) ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸੰਦੀਪ ਕੌਰ ਦੇ ਦਿਮਾਗ ਵਿੱਚ ਰਸੌਲੀ ਹੈ ਜਿਸਦੇ ਆਪ੍ਰੇਸ਼ਨ ਦਾ ਖਰਚ ਲਗਭਗ 2 ਲੱਖ ਰੁਪਏ ਹੈ। ਸੰਦੀਪ ਕੌਰ ਦੇ ਪਤੀ ਨਿਰਮਲ ਸਿੰਘ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ।ਪਰਿਵਾਰ ਵਿੱਚ ਆਰਥਿਕ ਤੰਗੀ ਕਾਰਨ ਉਹ ਆਪਣੀ ਪਤਨੀ ਦਾ ਇਲਾਜ ਕਰਵਾਉਣ ਵਿੱਚ ਅਸਮਰੱਥ ਹਨ। ਇਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸੁਸਾਇਟੀ ਮੈਂਬਰਾਂ ਨੇ ਉਨਾਂ ਦੇ ਘਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply