LATEST.. ਸਾਵਧਾਨ.. ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 5 ਮੌਤਾਂ,209 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ


ਹੁਸ਼ਿਆਰਪੁਰ 24 ਅਪ੍ਰੈਲ ( ਚੌਧਰੀ ) : ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2525 ਨਵੇਂ ਸੈਂਪਲ ਲਏ ਗਏ ਹਨ ਅਤੇ 2484 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 209 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17548 ਹੋ ਗਈ ਹੈ।

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 435958 ਸੈਂਪਲ ਲਏ ਗਏ ਹਨ ਜਿਨਾ ਵਿੱਚੋ 416824 ਸੈਂਪਲ ਨੈਗਟਿਵ,3206 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1762 ਹੈ ਜਦ ਕਿ 16535  ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 691 ਹੈ।ਜਿਲਾ ਹੁਸ਼ਿਆਰਪੁਰ ਦੇ 209 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ 191ਸੈਂਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । 

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 5 ਮੌਤਾਂ ਹੋਈਆਂ ਹਨ (1) 66  ਸਾਲਾ ਪੁਰਸ਼  ਵਾਸੀ ਬਲਾਕ ਹਾਰਟਾ ਬਡਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਹੈ (2)65 ਸਾਲਾ ਔਰਤ ਵਾਸੀ ਨਡਾਲੋ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ (3) 60 ਸਾਲਾ ਪੁਰਸ਼ ਵਾਸੀ ਵਿਕਰਮ ਇਨਕਲੇਬ ਹੁਸ਼ਿਆਰਪੁਰ  ਦੀ ਮੌਤ ਮਾਡਰਨ  ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ । (4) 55 ਸਾਲਾ ਔਰਤ ਵਾਸੀ ਖਡਿਆਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5)61 ਸਾਲਾ ਪੁਰਸ਼ ਵਾਸੀ ਹਾਜੀਪੁਰ ਮੌਤ ਨਿਜੀ ਹਸਪਤਾਲ ਪਠਾਨਕੋਟ  ਵਿਖੇ ਹੋਈ ।  

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

v  ਬਾਹਰੋ ਆਏ ਪਜੇਟਿਵ ਮਰੀਜ —9
v  ਹੁਸ਼ਿਆਰਪੁਰ ਜਿਲੇ ਦੇ ਮਰੀਜਾ ——209
v  ਟੋਟਲ ਮਰੀਜ —–      218



 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply