ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 199 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ / ਦਸੂਹਾ 24 ਅਪ੍ਰੈਲ (ਚੌਧਰੀ) ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 199ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਗਗਨਪ੍ਰੀਤ ਸਿੰਘ ਮੋਹਾ,ਮਨਦੀਪ ਸਿੰਘ ਭਾਨਾ, ਮਾਸਟਰ ਗੁਰਚਰਨ ਸਿੰਘ ਕਾਲਰਾਂ, ਜਤਿੰਦਰ ਸਿੰਘ ਸੱਗਲਾ, ਡਾ ਮੋਹਨ ਸਿੰਘ ਮੱਲ੍ਹੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਨੇ ਪੰਜਾਬ ਦੀ ਕਿਸਾਨੀ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਨਿਰੰਤਰ ਹੀ ਕਿਸਾਨੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦਾ ਕਿਸਾਨ ਸੜਕਾਂ ਤੇ ਸੰਘਰਸ਼ ਕਰਨ ਲਈ ਉਤਰਿਆ ਹੈ ਇਸ ਦੇ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਹੀ ਜ਼ਿੰਮੇਵਾਰ ਹੈ ਜਿਨ੍ਹਾਂ ਨੇ ਕਿਸਾਨੀ ਨੂੰ ਰੋਲ ਕੇ ਰੱਖ ਦਿੱਤਾ ਹੈ ਅਤੇ ਇਹ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾਏ,ਇਸ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਪਹਿਲ ਦਿੱਤੀ ਹੈ ਅਤੇ ਕਿਸਾਨੀ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਦੀ ਰਾਖੀ ਲਈ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜੋ ਦਿੱਲੀ ਵਿਖੇ ਸੰਘਰਸ਼ ਕਰ ਰਿਹਾ ਹੈ ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਪ੍ਰਤੀ ਸੋਚਦੇ ਹੋਏ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ,ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ ਅਤੇ ਜਿਸ ਦੀ ਪੂਰਨ ਤੌਰ ਤੇ ਜ਼ਿੰਮੇਵਾਰੀ ਕੇਂਦਰ ਦੀ ਮੋਦੀ ਸਰਕਾਰ ਦੀ ਹੋਵੇਗੀ। ਇਸ ਮੌਕੇ ਜਸਵਿੰਦਰ ਸਿੰਘ, ਤਰਸੇਮ ਸਿੰਘ, ਕੈਪਟਨ ਲਛਮਣ ਸਿੰਘ ਰੰਧਾਵਾ, ਨੰਬਰਦਾਰ ਸੁਖਵੀਰ ਸਿੰਘ ਭਾਨਾ, ਜਗਜੀਤ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਬਾਵਾ ਸਿੰਘ, ਪੰਜਾਬ ਸਿੰਘ, ਤਰਸੇਮ ਸਿੰਘ, ਮਲਕੀਤ ਸਿੰਘ ਕਾਲਰਾਂ,ਦਾਰਾ ਸਿੰਘ, ਜਥੇਦਾਰ ਹਰਪਾਲ ਸਿੰਘ, ਮਾਸਟਰ ਸਵਰਨ ਸਿੰਘ, ਸੁਰਿੰਦਰ ਸਿੰਘ,ਹਰਦੀਪ ਸਿੰਘ, ਕੁਲਦੀਪ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply