ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਰਾਜੇਸ਼ ਕੁਮਾਰ ਨਿਵਾਸੀ ਚਡਿਆਲ(ਹੁਸ਼ਿਆਰਪੁਰ) ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜੇਸ਼ ਕੁਮਾਰ ਪੇਸ਼ੇ ਵਲੋਂ ਟਰੱਕ ਡਰਾਈਵਰ ਹਨ ਪਰ ਕੁਝ ਸਮੇਂ ਪਹਿਲਾਂ ਐਕਸੀਡੈਂਟ ਹੋਣ ਕਾਰਨ ਇਨ੍ਹਾਂ ਦੀ ਇੱਕ ਅਤੇ ਬਾਂਹ ਵਿਚ ਫਰੈਕਚਰ ਹੋ ਗਈ ਸੀ।ਜਿਸਦਾ ਪਿਛਲੇ 10 ਮਹੀਨੇ ਤੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਚੱਲ ਰਿਹਾ ਹੈ। ਆਰਥਿਕ ਤੰਗੀ ਕਾਰਨ ਪਰਿਵਾਰ ਨੇ ਸੁਸਾਇਟੀ ਤੋਂ ਮਦਦ ਦੀ ਗੁਹਾਰ ਲਗਾਈ ਸੀ।ਸੁਸਾਇਟੀ ਮੈਂਬਰਾਂ ਨੇ ਇਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply