ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 201 ਵੇਂ ਦਿਨ ‘ਚ ਪ੍ਰਵੇਸ਼

ਦਸੂਹਾ 26 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 201ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਤਰਸੇਮ ਸਿੰਘ ਅਰਗੋਵਾਲ, ਹਰਵਿੰਦਰ ਸਿੰਘ ਥੇਦਾ, ਮਨਦੀਪ ਸਿੰਘ ਭਾਨਾ, ਡਾ ਮਝੈਲ ਸਿੰਘ, ਖੁਸਵੰਤ ਸਿੰਘ ਬਡਿਆਲ,ਡਾ ਮੋਹਨ ਸਿੰਘ ਮੱਲ੍ਹੀ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਹੱਥ ਵਿਕੀ ਹੋਈ ਹੈ ਅਤੇ ਇਨ੍ਹਾਂ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ ਪਰ ਕਿਸਾਨ ਕੇਂਦਰ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਜਾਣ ਚੁੱਕੇ ਹਨ ਅਤੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਆਪਣਾ ਪੂਰਨ ਸਮਰਥਨ ਦੇਸ਼ ਦੇ ਹਰ ਕੋਨੇ ਵਿੱਚੋਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਇੱਕੋ ਇੱਕ ਮਨਸੂਬਾ ਦੇਸ਼ ਦੇ ਅੰਨਦਾਤੇ ਦੀਆਂ ਜ਼ਮੀਨਾਂ ਨੂੰ ਅੰਬਾਨੀ ਅਡਾਨੀ ਦੇ ਹੱਥ ਵੇਚ ਦੇਣ ਦਾ ਹੈ ਅਤੇ ਕਿਸਾਨਾਂ ਨੂੰ ਜ਼ਮੀਨਾਂ ਦੀ ਮਾਲਕੀਅਤ ਤੋਂ ਕੱਢ ਦੇਣ ਦਾ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਇਹ ਅੰਦੋਲਨ ਕੇਵਲ ਕਿਸਾਨਾਂ ਦਾ ਨਹੀਂ ਰਿਹਾ ਬਲਕਿ ਦੇਸ਼ ਦਾ ਹਰ ਵਰਗ ਇਸ ਅੰਦੋਲਨ ਵਿੱਚ ਜੁੜ ਕੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਸੰਘਰਸ਼ ਕਰ ਰਿਹਾ ਹੈ।ਇਸ ਲਈ ਜੇਕਰ ਮੋਦੀ ਸਰਕਾਰ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਹ ਜਲਦ ਤੋਂ ਜਲਦ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਲਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ ਅਤੇ ਜਿਸ ਦੇ ਭਿਆਨਕ ਨਤੀਜੇ ਕੇਂਦਰ ਦੀ ਮੋਦੀ ਸਰਕਾਰ ਨੂੰ ਭੁਗਤਣੇ ਪੈ ਸਕਦੇ ਹਨ।ਇਸ ਮੌਕੇ ਮਾਸਟਰ ਗੁਰਚਰਨ ਸਿੰਘ ਕਾਲਰਾਂ, ਸੁਰਜੀਤ ਸਿੰਘ, ਕੇਵਲ ਸਿੰਘ, ਸੁਖਵਿੰਦਰ ਸਿੰਘ ਡਿਪਲ,ਮਹਿੰਦਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਮਿਰਜਾਪੁਰ,ਕੈਪਟਨ ਲਛਮਣ ਸਿੰਘ ਰੰਧਾਵਾ, ਜਰਨੈਲ ਸਿੰਘ, ਮਾਸਟਰ ਸਵਰਨ ਸਿੰਘ ਰੰਧਾਵਾ, ਨੰਬਰਦਾਰ ਸੁਖਵੀਰ ਸਿੰਘ, ਜਤਿੰਦਰ ਸਿੰਘ ਸੱਗਲਾ, ਹਰਦੀਪ ਸਿੰਘ, ਸੁਖਵਿੰਦਰ ਸਿੰਘ ਖੁੱਡਾਂ, ਰਣਜੀਤ ਸਿੰਘ, ਦਾਰਾ ਸਿੰਘ, ਪੰਜਾਬ ਸਿੰਘ, ਸੁਰਿੰਦਰ ਸਿੰਘ, ਤਰਸੇਮ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply