ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 7 ਮੌਤਾਂ,153 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ 27 ਅਪ੍ਰੈਲ  (ਚੌਧਰੀ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ  1700 ਨਵੇਂ ਸੈਂਪਲ ਲਏ ਗਏ ਹਨ ਅਤੇ 1971 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 153 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18157 ਹੋ ਗਈ ਹੈ।

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 441423 ਸੈਂਪਲ ਲਏ ਗਏ ਹਨ ਜਿਨਾ ਵਿੱਚੋ 422585 ਸੈਂਪਲ ਨੈਗਟਿਵ,2301 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ,ਤੇ 202 ਸੈਂਪਲ ਇਨਵੈਲਡ ਹਨ।ਐਕਟਿਵ ਕੈਸਾਂ ਦੀ ਗਿਣਤੀ 1633 ਹੈ ਜਦ ਕਿ 17285ਮਰੀਜ ਠੀਕ ਹੋਏ ਹਨ।ਕੁੱਲ ਮੌਤਾਂ ਦੀ ਗਿਣਤੀ 711 ਹੈ।ਜਿਲਾ ਹੁਸ਼ਿਆਰਪੁਰ ਦੇ 153 ਸੈਂਪਲ ਪਾਜੇਟਿਵ ਆਏ ਹਨ।ਜਿਨਾਂ ਵਿੱਚ ਸ਼ਹਿਰ ਹੁਸ਼ਿਆਰਪੁਰ 23 ਅਤੇ 130 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸਬੰਧਿਤ ਹਨ।

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 7 ਮੌਤਾਂ ਹੋਈਆਂ ਹਨ (1) 66 ਸਾਲਾ ਔਰਤ ਵਾਸੀ  ਗੋਦਪੁਰ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ ਹੈ (2) 47  ਸਾਲਾ ਪੁਰਸ਼ ਵਾਸੀ ਗੋਂਦਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ (3) 43 ਸਾਲਾ ਪੁਰਸ਼ ਵਾਸੀ ਚਬੇਵਾਲ  ਦੀ ਪੀ ਜੀ ਆਈ ਚੰਡੀਗੜ ਵਿਖੇ ਹੋਈ ਹੈ। (4) 69 ਸਾਲਾ ਪੁਰਸ਼ ਵਾਸੀ ਰਾਜਪੁਰ ਭਾਈਆ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ(5)50 ਸਾਲਾ ਪੁਰਸ਼ ਵਾਸੀ ਹਾਜੀਪੁਰ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ । (6)50 ਸਾਲਾ ਪੁਰਸ਼ ਵਾਸੀ ਮੰਡ ਮੰਡੇਰ ਦੀ ਮੌਤ ਰਸਤੇ ਵਿੱਚ ਜਾਂਦਿਆਂ ਹੋ ਗਈ (7) 64 ਸਾਲਾ ਪੁਰਸ਼ ਵਾਸੀ ਕਗਮੇਟੀ ਬਜਾਰ ਹੁਸਿਆਰਪੁਰ ਦੀ ਮੌਤ ਮਾਡਰਨ ਹਸਪਤਾਲ ਜਲੰਧਰ ਵਿਖੇ ਹੋਈ ਹੈ।

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

v  ਬਾਹਰੋ ਆਏ ਪਜੇਟਿਵ ਮਰੀਜ. —8
v  ਹੁਸ਼ਿਆਰਪੁਰ ਜਿਲੇ ਦੇ ਮਰੀਜਾ ——153
v  ਟੋਟਲ ਮਰੀਜ —– – – – – – – – – – – – 161
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply