ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਤਿੰਦਰ ਸਿੰਘ ਨਿਵਾਸੀ ਹੁਸ਼ਿਆਰਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਤਿੰਦਰ ਸਿੰਘ ਦੀ ਕੋਈ ਔਲਾਦ ਨਹੀਂ ਹੈ ਅਤੇ ਇਹ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਹੈ । ਪਿਛਲੇ ਕੁਝ ਸਮੇਂ ਤੋਂ ਇਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਘੱਟ ਜਾਣ ਕਾਰਨ ਅੱਖਾਂ ਦਾ ਆਪ੍ਰੇਸ਼ਨ ਹੋਣਾ ਹੈ। ਆਰਥਿਕ ਤੰਗੀ ਦੇ ਚਲਦਿਆਂ ਇਹ ਅਪਣਾ ਆਪ੍ਰੇਸ਼ਨ ਕਰਵਾਉਣ ਵਿਚ ਅਸਮਰੱਥ ਹੈ। ਇਨ੍ਹਾਂ ਨੇ ਸੁਸਾਇਟੀ ਤੋਂ ਮਦਦ ਦੀ ਗੁਹਾਰ ਲਗਾਈ ਸੀ।ਸੁਸਾਇਟੀ ਮੈਂਬਰਾਂ ਨੇ
ਇਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply