ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 5 ਮੌਤਾਂ,231ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 28 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2296 ਨਵੇਂ ਸੈਂਪਲ ਲਏ ਗਏ ਹਨ ਅਤੇ 2406 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 231 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18388 ਹੋ ਗਈ ਹੈ।ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 443719 ਸੈਂਪਲ ਲਏ ਗਏ ਹਨ।

ਜਿਨਾਂ ਵਿੱਚੋ 424840 ਸੈਂਪਲ ਨੈਗਟਿਵ,2111ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ,ਤੇ 202 ਸੈਂਪਲ ਇਨਵੈਲਡ ਹਨ।ਐਕਟਿਵ ਕੈਸਾਂ ਦੀ ਗਿਣਤੀ 1827 ਹੈ ਜਦ ਕਿ 17335 ਮਰੀਜ ਠੀਕ ਹੋਏ ਹਨ।ਕੁੱਲ ਮੌਤਾਂ ਦੀ ਗਿਣਤੀ 716 ਹੈ।ਜਿਲਾ ਹੁਸ਼ਿਆਰਪੁਰ ਦੇ 231 ਸੈਂਪਲ ਪਾਜੇਟਿਵ ਆਏ ਹਨ। ਜਿਨਾਂ ਵਿੱਚ ਸ਼ਹਿਰ ਹੁਸ਼ਿਆਰਪੁਰ 21 ਅਤੇ 210 ਸੈਂਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ ।

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 5 ਮੌਤਾਂ ਹੋਈਆਂ ਹਨ (1) 66 ਸਾਲਾ ਪੁਰਸ਼ ਵਾਸੀ ਮੰਡ ਮੰਡੇਰ ਦੀ ਮੌਤ ਨਜੀ ਹਸਪਤਾਲ ਜਲੰਧਰ (2) 74 ਸਾਲਾ ਪੁਰਸ਼ ਵਾਸੀ ਬੁੱਢਾਬਡ਼ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ (3) 26 ਸਾਲਾ ਪੁਰਸ਼ ਵਾਸੀ ਟਾਹਲੀ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ । (4) 65 ਸਾਲਾ ਔਰਤ ਵਾਸੀ ਪੋਸੀ ਦੀ ਮੌਤ ਨਿਜੀ ਹਸਪਤਾਲ ਨਵਾ ਸ਼ਹਿਰ (5)81 ਸਾਲਾ ਪੁਰਸ਼ ਵਾਸੀ ਹਰਿਆਣਾ ਮੌਤ ਰਸਤੇ ਵਿੱਚ ਮੌਤ ਹੋਈ ।

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

v ਬਾਹਰੋ ਆਏ ਪਾਜੇਟਿਵ ਮਰੀਜ —18
v ਹੁਸ਼ਿਆਰਪੁਰ ਜਿਲੇ ਦੇ ਮਰੀਜਾ —231
v ਟੋਟਲ ਮਰੀਜ ——————–249

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply