ਜਿਲਾ ਹੁਸ਼ਿਆਰਪੁਰ ‘ਚ 6 ਕੋਰੋਨਾ ਮਰੀਜਾਂ ਨੇ ਤੋੜਿਆ ਦਮ,215 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ


ਹੁਸ਼ਿਆਰਪੁਰ, 1 ਮਈ ਅਪ੍ਰੈਲ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3362 ਨਵੇ ਸੈਪਲ ਲੈਣ  ਨਾਲ ਅਤੇ   2743  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 215 ਨਵੇਂ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 19113 ਹੋ ਗਈ ਹੈ।ਜਿਲੇ ਵਿੱਚ ਕੋਵਿਡ- 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 441813 ਹੋ ਗਈ ਹੈ।

ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 431867 ਸੈਪਲ ਨੈਗਟਿਵ,ਜਦ ਕਿ 2453  ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ,202 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 733 ਹੈ।ਐਕਟਿਵ ਕੇਸਾ ਦੀ ਗਿਣਤੀ 1933 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 17973 ਹੈ।ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 215  ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ ਸ਼ਹਿਰ ਦੇ 20 ਪਾਜੇਟਿਵ ਮਰੀਜ ਹਨ, ਤੇ ਬਾਕੀ 195 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। 

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 06 ਮੌਤ ਹੋਈ ਹੈ (1) 45 ਸਾਲਾ ਪੁਰਸ਼ ਵਾਸੀ ਪੋਸੀ ਦੀ ਮੌਤ ਨਿਜੀ ਹਸਪਤਾਲ ਪਟਿਆਲਾ  (2) 65 ਸਾਲਾ ਔਰਤ ਵਾਸੀ ਬਾਬਕ ਦੀ ਮੌਤ ਰਵਜੋਤ ਹਸਪਤਾਲ ਹੁਸਿਆਰਪੁਰ  (3) 65 ਸਾਲਾ ਔਰਤ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ(4) 75 ਔਰਤ  ਵਾਸੀ ਮੰਡ ਭੰਡੇਰ  ਦੀ ਮੌਤ ਸਵਲ ਹਸਪਤਾਲ ਹੁਸ਼ਿਆਰਪੁਰ  (5) 32 ਸਾਲਾ ਪੁਰਸ਼ ਵਾਸੀ ਜੇ ਸੀ ਟੀ ਕਲੋਨੀ ਚੋਹਾਲ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ (6) 65 ਸਾਲਾ ਪੁਰਸ਼ ਵਾਸੀ ਰਣਜੀਤ ਨਗਰ ਹੁਸਿਆਰਪੁਰ ਦੀ ਮੌਤ ਨਿਜੀ ਹਸਪਤਾਲ ਹੁਸਿਆਰਪਰ ਵਿਖੇ ਹੋਈ ਹੈ ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਬਾਹਰੋਂ ਆ ਕੇਸ –6
ਜਿਲੇ ਦੇ ਕੇਸ 215
ਟੋਟਲ 215 + 6–221

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply