LATEST.. ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਬਲਾਕ ਭੂੰਗਾ ਦੇ ਪਿੰਡ ਡੱਫਰ,ਧੂਤਕਲਾਂ ਅਤੇ 5 ਹੋਰ ਪਿੰਡਾਂ ਸਮੇਤ 7 ਲੋਕਾਂ ਨੇ ਤੋੜਿਆ ਦਮ,251 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ


ਹੁਸ਼ਿਆਰਪੁਰ,2 ਮਈ (ਚੌਧਰੀ ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ   3703 ਨਵੇਂ ਸੈਂਪਲ ਲੈਣ ਨਾਲ ਅਤੇ 3683 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 251 ਨਵੇਂ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 19364 ਹੋ ਗਈ ਹੈ।ਜਿਲੇ ਵਿੱਚ ਕੋਵਿਡ -19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 455516 ਹੋ ਗਈ ਹੈ।

ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 435299 ਸੈਪਲ ਨੈਗਟਿਵ,ਜਦ ਕਿ 2473  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 740 ਹੈ।ਐਕਟਿਵ ਕੇਸਾ ਦੀ ਗਿਣਤੀ  1912 ਹੈ,ਜਦ ਕਿ  ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 18253 ਹੈ।ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 251 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ ਸ਼ਹਿਰ ਦੇ 21 ਪਾਜੇਟਿਵ ਮਰੀਜ ਹਨ,ਤੇ  ਬਾਕੀ  230 ਜਿਲੇ ਦੇ ਸਿਹਤ ਕੇਂਦਰਾਂ ਦੇ ਮਰੀਜ ਹਨ। 

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤ ਹੋਈ ਹੈ (1) 70 ਸਾਲਾ ਪੁਰਸ਼ ਵਾਸੀ ਖੁਡਾ ਦੀ ਮੌਤ ਨਿਜੀ ਹਸਪਤਾਲ ਹੁਸ਼ਿਅਰਪੁਰ (2) 58 ਸਾਲਾ ਪੁਰਸ਼  ਵਾਸੀ ਧੂਤ ਕਲਾਂ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (3) 85  ਸਾਲਾ ਔਰਤ ਵਾਸੀ ਚਕੋਵਾਲ ਬਰਹਣਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 85  ਪੁਰਸ਼ ਵਾਸੀ ਪਾਲਦੀ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (5) 72  ਸਾਲਾ ਔਰਤ ਵਾਸੀ ਟਾਡਾ ਦੀ ਮੌਤ ਨਿਜੀ  ਹਸਪਤਾਲ ਜਲੰਧਰ ਵਿਖੇ ਹੋਈ ਹੈ (6)45 ਸਾਲਾ ਔਰਤ ਵਾਸੀ ਡੱਫਰ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ (7) 82 ਸਾਲਾ ਔਰਤ ਵਾਸੀ ਕਾਹਰੀ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ 

 ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply