LATEST.. ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ‘ਚ ਕਾਂਗਰਸ ਵਿਧਾਇਕ ਅਰੁਣ ਡੋਗਰਾ ਨੂੰ ਦਿੱਤਾ ਮੰਗ ਪੱਤਰ


ਦਸੂਹਾ 3 ਮਈ (ਚੌਧਰੀ ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਦਸੂਹਾ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤਾ।ਯੂਨੀਅਨ ਦੇ ਵਫ਼ਦ ਦੇ ਵਿਧਾਇਕ ਨੂੰ ਪ੍ਰਪੋਜ਼ ਅਪੀਲ ਕੀਤੀ ਕਿ ਉਨ੍ਹਾਂ ਦੀ ਆਵਾਜ਼ ਸਰਕਾਰ ਤਕ ਪਹੁੰਚਾਈ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ । ਯੂਨੀਅਨ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਹਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ । ਆਂਗਣਵਾੜੀ ਵਰਕਰ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ/ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਐੱਨ.ਜੀ.ਓ. ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਕਰੈਚ ਵਰਕਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ। ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ। ਉਤਸ਼ਾਹ ਵਰਧਕ ਰਾਸ਼ੀ ਕਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਅਤੇ 250 ਰੁਪਏ ਦਿੱਤੇ ਜਾਣ। ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ ।ਪੀ.ਐੱਮ.ਐੱਮ.ਵੀ.ਵਾਈ. ਦੇ 2017 ਤੋਂ ਪੈਂਡਿੰਗ ਪਏ ਪੈਸੇ ਰਿਲੀਜ਼ ਕੀਤੇ ਜਾਣ। 2015 ਵਿੱਚ ਗਲਤ ਸਰਟੀਫਿਕੇਟ ਪੇਸ਼ ਕਰ ਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ ਸੁਪਰਵਾਈਜ਼ਰਾਂ ਜਿਹਨਾਂ ਦੇ ਖ਼ਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ, ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ ਕਰਵਾਏ ਜਾਣ। ਮਹਿਕਮੇ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਖਾਲੀ ਪਈਆਂ ਵਰਕਰਾਂ/ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਆਂਗਣਵਾਡ਼ੀ ਵਰਕਰ ਦਾ ਦਰਜਾ ਦਿੱਤਾ ਜਾਵੇ । ਇਸ ਮੌਕੇ ਬਲਵਿੰਦਰ ਕੌਰ ਲਗਾਣਾ, ਸਰਬਜੀਤ ਕੌਰ ਤੂਰ, ਜਸਵਿੰਦਰ ਕੌਰ, ਅਰਚਨਾ ਕੁਮਾਰੀ, ਛਿੰਦੋ ਦੇਵੀ, ਸੁਖਵਿੰਦਰ ਕੌਰ, ਦੀਕਸ਼ਾ ਦੇਵੀ ਸ਼ਰਮਾ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply