ਕੋਵਿਡ ਹਦਾਇਤਾਂ ਦੀ ਗੰਭੀਰਤਾਂ ਨਾਲ ਨਾ ਕੀਤੀ ਗਈ ਪਾਲਣਾ ਤਾਂ ਵਧਾਈ ਜਾਵੇਗੀ ਹੋਰ ਸ਼ਖਤੀ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਕੋਵਿਡ ਫੈਲਾਅ ਨੂੰ ਰੋਕਣ ਦੇ ਲਈ ਜ਼ਿਲ੍ਹਾ ਵਾਸੀਆਂ ਨੂੰਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ
ਲੋਕਾਂ ਨੂੰ ਟੈਸਟਿੰਗ ਟੀਮਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੇ ਲਈ ਕਿਹਾ
ਕਿਹਾ, ਜ਼ਿਲ੍ਹੇ ’ਚ ਹੁਣ ਤੱਕ 10 ਹਸਪਤਾਲਾਂ ’ਚ ਕੋਵਿਡ ਮਰੀਜ਼ਾਂ ਦਾ ਕੀਤਾ ਜਾ ਰਿਹੈ ਇਲਾਜ, ਲੈਵਲ 2 ਦੇ 270 ਅਤੇ ਲੈਵਲ 3 ਦੇ 40 ਬੈਡ ਹਨ ਮੌਜੂਦ
ਸੇਵਾ ਕੇਂਦਰਾਂ ’ਚ ਹੁਣ ਬਿਨ੍ਹਾਂ ਅਪਾਇਟਮੈਂਟ ਨਹੀਂ ਦਿੱਤੀ ਜਾਵੇਗੀ ਸੇਵਾ
ਹੁਸ਼ਿਆਰਪੁਰ, 5 ਮਈ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਪ੍ਰਸ਼ਾਸਨ ਵਲੋਂ ਲਾਕਡਾਊਨ ਸਬੰਧੀ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵਲੋਂ ਇਸ ਸਬੰਧੀ ਸੁਝਾਅ ਵੀ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਗੈਰ ਜ਼ਰੂਰੀ ਗਤੀਵਿਧੀਆਂ ਤੋਂ ਪ੍ਰਹੇਜ ਕਰਨ ਅਤੇ ਬਹੁਤ ਜ਼ਿਆਦਾ ਜ਼ਰੂਰੀ ਹੋਣ ’ਤੇ ਹੀ ਘਰੋਂ ਬਾਹਰ ਆਉਣ। ਉਹ ਅੱਜ ਆਪਣੇ ਹਫ਼ਤਾਵਰੀ ਫੇਸਬੁੱਕ ਸੈਸ਼ਨ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕੋਵਿਡ ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਦੇ ਬਾਰੇ ਵਿੱਚ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਮਜ਼ਬੂਰ ਵਿੱਚ ਪਾਬੰਦੀਆਂ ਲਗਾ ਰਹੀ ਹੈ ਅਤੇ ਜੇਕਰ ਲੋਕਾਂ ਨੇ ਇਨ੍ਹਾਂ ਪਾਬੰਦੀਆਂ ਦੀ ਗੰਭੀਰਤਾ ਨਾਲ ਪਾਲਣਾ ਨਹੀਂ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜ਼ਿਆਦਾ ਸਖ਼ਤੀ ਕੀਤੀ ਜਾ ਸਕਦੀ ਹੈ। ਇਸ ਲਈ ਲੋਕ ਕੋਵਿਡ ਸਿਹਤ ਹਦਾਇਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਲ ਦੇ ਨਿਰਦੇਸ਼ਾਂ ਦੀ ਗੰਭੀਰਤਾਂ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਇਲਾਕਿਆਂ ਨੂੰ ਕਵਰ ਕੀਤਾ ਜਾਵੇਗਾ ਜਿਥੇ ਕਾਫੀ ਲੋਕ ਪਾਜ਼ੀਟਿਵ ਆ ਚੁੱਕੇ ਹਨ ਨਾਲ ਹੀ ਉਨ੍ਹਾਂ ਇਲਾਕਿਆਂ ਨੂੰ ਵੀ ਕਵਰ ਕੀਤਾ ਜਾਵੇਗਾ ਜਿਥੇ ਆਉਣ ਵਾਲੇ ਦਿਨਾਂ ਵਿੱਚ ਕੋਵਿਡ ਮਾਮਲੇ ਵੱਧਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਇਲਾਕਿਆਂ ਵਿੱਚ ਜਿਥੇ ਵੱਧ ਤੋਂ ਵੱਧ ਟੈਸਟਿੰਗ ਦੇ ਨਾਲ ਵੈਕਸੀਨੇਸ਼ਨ ਨੂੰਵੀ ਯਕੀਨੀ ਬਣਾਇਆ ਜਾਵੇਗਾ। ਲੋਕਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਦੇ ਲਈ ਸਿਹਤ, ਪੁਲਿਸ ਅਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੇ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਥੇ-ਜਿਥੇ ਸਿਹਤ ਵਿਭਾਗ ਦੀਆ ਟੀਮਾਂ ਟੈਸਟਿੰਗ ਦੇ ਲਈ ਜਾ ਰਹੀਆਂ ਹਨ ਉਥੇ ਉਨ੍ਹਾ ਨੂੰ ਪੂਰਾ ਸਹਿਯੋਗ ਕੀਤਾ ਜਾਵੇ ਕਿਉਂਕਿ ਇਹ ਟੈਸਟਿੰਗ ਉਨ੍ਹਾਂ ਦੇ ਭਲੇ ਦੇ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕੋਵਿਡ-19 ਦਾ ਇਲਾਜ ਕਰਨ ਵਾਲੇ ਹਸਪਤਾਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਤੋਂ ਇਲਾਵਾ 9 ਪ੍ਰਾਈਵੇਟ ਹਸਪਤਾਲ ਵਿੱਚ ਲੈਵਲ 2 ਅਤੇ ਲੈਵਲ 3 ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲੈਵਲ 2 ਦੇ 270 ਅਤੇ ਲੈਵਲ 3 ਦੇ 40 ਬੈਡ ਹਨ। ਉਨ੍ਹਾਂ ਕਿਹਾ ਕਿ ਜੋ ਨਵੇਂ ਹਸਪਤਾਲ ਕੋਵਿਡ ਦੇ ਇਲਾਜ ਦੇ ਲਈ ਸ਼ਾਮਲ ਕੀਤੇ ਗਹੇ ਹਨ ਉਨ੍ਹਾਂ ਵਿੱਚ ਪ੍ਰਣਵ ਮਲਟੀ ਸਪੈਸ਼ਲਿਟੀ ਹਸਪਤਾਲ ਮੁਕੇਰੀਆਂ, ਐਸ.ਐਮ. ਮੈਡੀਸਿਟੀ ਮੁਕੇਰੀਆ, ਨਾਰਦ ਹਸਪਤਾਲ ਹੁਸ਼ਿਆਰਪੁਰ ਅਤੇ ਰਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਗੜ੍ਹਸ਼ੰਕਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ 19 ਦਾ ਇਲਾਜ ਕਰਵਾਉਣ ਦੇ ਲਈ ਉਪਲਬਧ ਬੈਡਾਂ ਦੀ ਜਾਣਕਾਰੀ ਲੈਣ ਦੇ ਲਈ 24 ਘੰਟੇ 7 ਦਿਨ ਹੈਲਪਲਾਈਨ ਨੰਬਰ 82187-65895 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮਰੀਜ ਦੀ ਹਾਲਤ ਖਰਾਬ ਹੋਣੀ ਸ਼ੁਰੂ ਹੈ ਤਾਂ ਉਹ ਮਰੀਜ ਨੂੰ ਹਸਪਤਾਲ ਲਿਆਉਣ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਦਵਾਈ ਅਤੇ ਆਕਸੀਜਨ ਦੀ ਕੋਈ ਕਮੀ ਨਹੀਂ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਲੋਕ ਕਿਸੇ ਦੇ ਕਹਿਣ-ਸੁਣਨ ’ਤੇ ਦਵਾਈਆਂ ’ਤੇ ਜ਼ੋਰ ਨਾ ਦੇਣ ਬਲਕਿ ਜੋ ਡਾਕਟਰ ਕਹਿੰਦਾ ਹੈ ਉਹ ਸੁਣਨ। ਉਨ੍ਹਾਂ ਕਿਹਾ ਕਿ ਇਸ ਸਮੇਂ ਬਾਜਾਰ ਵਿੱਚ ਰੇਮੈਡਿਸਵਰ ਦੇ ਸਬਸੀਟਿਊਟ ਵੀ ਮੌਜੂਦ ਹਨ ਜੋ ਕਿ ਉਨਾ ਹੀ ਅਸਰ ਕਰਦਾ ਹੈ ਅਤੇ ਡਾਕਟਰ ਵੀ ਉਸ ਨੂੰ ਪ੍ਰਿਸਕ੍ਰਾਇੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਵੱਧ ਰਹੀ ਭੀੜ ਨੂੰ ਦੇਖਦੇ ਹੋਏ ਨਵਾਂ ਸਿਸਟਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੇਵਾ ਕੇਂਦਰਾਂ ਵਿੱਚ ਸੇਵਾ ਲੈਣ ਦੇ ਲਈ ਅਗੇਤੀ ਮਨਜੂਰੀ ਲੈਣਾ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨ੍ਹਾ ਅਪਾਇਟਮੈਂਟ ਕਿਸੇ ਵੀ ਬੇਨਤੀ ਪੱਤਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਪਾਇਟਮੈਂਟ ਮੋਬਾਇਲ ਐਪ ਐਮ-ਸੇਵਾ, ਕੋਵਾ ਐਪ, ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਵੈਬਸਾਇਟ ’ਤੇ ਜਾ ਕੇ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ 19 ਨਾਲ ਸਬੰਧਤ ਪ੍ਰਸ਼ਾਸਨ ਵਲੋਂ ਜਾਰੀ ਕਰਫਿਊ ਦੀਆਂ ਗਾਈਡ ਲਾਈਨਜ਼ ਦੀ ਉਲੰਘਣਾ ਕਰਨ ਵਾਲੇ ਵਿਅਕਤੀ, ਸਮੂਹ ਜਾਂ ਸੰਸਥਾ ਦੀ ਸੂਚਨਾ ਮੋਬਾਇਲ ਨੰਬਰ 92570-37000 ’ਤੇ ਦਿੱਤੀ ਜਾ ਸਕਦੀ ਹੈ, ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਆਕਸੀਜਨ ਸਿਲੰਡਰ, ਰੇਮੈਡਸਿਵਰ, ਟੋਸੀਲਿਜੂਮਾਬ ਜਾ ਆਰ.ਟੀ.-ਪੀ.ਸੀ.ਆਰ ਦੀ ਓਪਰ ਚਾਰਜਿੰਗ ਜਮ੍ਹਾਖੋਰੀ ਜਾ ਕਾਲਾਬਾਜਾਰੀ ਨੂੰ ਲੈ ਕੇ ਸ਼ਿਕਾਇਤ ਹੈ ਤਾਂ ਉਹ ਤੁਰੰਤ ਹੈਲਪਲਾਈਨ ਨੰਬਰ 81466-22501 ’ਤੇ ਵਟਸਅੱਪ ਐਪ ਕਰਨ। ਉਨ੍ਹਾਂ ਕਿਹਾ ਕਿ ਆਰੋਪੀਆਂ ਦੇ ਖਿਲਾਫ ਐਫ.ਆਈ.ਆਰ ਦਰਜ ਕੀਤੀ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp