LATEST.. ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਪੁਲਸ ਪ੍ਰਸ਼ਾਸਨ ਨੇ ਦੁਕਾਨਦਾਰਾਂ ਨਾਲ ਕੀਤੀ ਅਹਿਮ ਮੀਟਿੰਗ,ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ


(ਕੋਵਿਡ 19 ਨਾਲ ਸਬੰਧਤ ਦੁਕਾਨਦਾਰਾਂ ਅਤੇ ਸਮੇਂ ਸਿਰ ਦੁਕਾਨਾਂ ਖੋਲ੍ਹਣ ਦੀ ਅਪੀਲ ਕਰਦਿਆਂ ਵਿਧਾਇਕ ਸੰਗਤ ਸਿੰਘ ਗਿਲਜਿਆਂ ਅਤੇ ਹੋਰ)

ਗੜ੍ਹਦੀਵਾਲਾ 7 ਮਈ(ਚੌਧਰੀ / ਯੋਗੇਸ਼ ਗੁਪਤਾ) : ਅੱਜ ਕਾਾਂਗਰਸ ਹਲਕਾ ਵਿਧਾਇਕ ਉੜਮੁੜ ਟਾਂਡਾ ਸਰਦਾਰ ਸੰਗਤ ਸਿੰਘ ਗਿਲਜੀਆਂ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਗੜਦੀਵਾਲਾ ਵਿਖੇ ਇੱਕ ਮੀਟਿੰਗ ਕੀਤੀ ਗਈ।ਜਿਸ ਵਿਚ ਸ਼ਹਿਰ ਗੜ੍ਹਦੀਵਾਲਾ ਦੇ ਸਮੂਹ ਦੁਕਾਨਦਾਰਾਂ ਨੂੰ ਉਥੇ ਬੁਲਾਇਆ ਗਿਆ।ਇਸ ਮੌਕੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ,ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਕੋਵਿਡ 19 ਭਿਆਨਕ ਮਹਾਂਮਾਰੀ ਦਾ ਸਾਹਮਣਾ ਕਰਨ ਲਈ ਸਰਕਾਰ ਨੂੰ ਜਨਤਾ ਅਤੇ ਦੁਕਾਨਦਾਰਾਂ ਦੇ ਸਹਿਯੋਗ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਸ ਲਾਕਡਾਊਨ ਦੌਰਾਨ ਸਮੂਹ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਦੁਕਾਨਾਂ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜੋ ਅੱਜ ਸਾਰੇ ਦੁਕਾਨਦਾਰਾਂ ਨੂੰ ਵਿਧਾਇਕ ਗਿਲਜੀਆਂ ਦੁਆਰਾ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਹੁੁਸ਼ਿਆਰਪੁਰ ਵਲੋਂ ਜਾਾਰੀ ਨਿਰਦੇਸ਼ਾਂ ਵਾਰੇੇ ਜਾਣੂ ਕਰਵਾਇਆ ਗਿਆ ਅਤੇ ਦੁਕਾਨਾਂ ਨੂੰ ਦੁਕਾਨਾਂ ਖੋਲ੍ਹਣ ਦਾ ਦਿਨ ਅਤੇ ਸਮਾਂ ਦੱਸਿਆ ਗਿਆ। 

(ਥਾਣਾ ਮੁਖੀ ਸਬ ਇੰਸਪੈਕਟਰ ਸੱਤਪਾਲ ਸਿੰਘ ਜਲੋਟਾ ਦੁਕਾਨਦਾਰਾਂ ਨਾਲ ਮੀਟਿੰਗ ਕਰਦੇੇ ਹੋਏ)

ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਨੂੰ ਪਹਿਲਾਂ ਹੀ ਬਹੁਤ ਪ੍ਰੇਸ਼ਾਨੀਆਂ ਦਾਾ ਸਾਹਮਣ ਕਰਨਾ ਪੈੈ ਰਿਹਾ ਹੈ ਅਤੇ ਪ੍ਰਸ਼ਾਸਨ ਦੁਆਰਾ ਉਨ੍ਹਾਂ ਨੂੰ ਜ਼ਿਆਦਾ ਪ੍ਰੇਸ਼ਾਨ ਨਾ ਕੀਤਾ ਜਾਵੇ । ਜੇ ਕੋਈ ਦੁਕਾਨਦਾਰ ਦੁਰਵਿਵਹਾਰ ਕਰਦਾ ਹੈ, ਤਾਂ ਉਸ ਦੀ ਜਾਣਕਾਰੀ ਪਹਿਲਾਂ ਮੈਨੂੰ ਦਿੱਤੀ ਜਾਵੇ, ਜਿਸ ਤੋਂ ਬਾਅਦ ਉਕਤ ਦੁਕਾਨਦਾਰ ਨੂੰ ਸਮਝਾਉਣ ਦੀ ਕੋਸ਼ਿਸ਼ ਕਰੇਗੇਂ, ਅਗਰ ਫਿਿ ਵੀ ਨਹੀਂ ਮੰਨਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਤੋਂ ਪਹਿਲਾਂ ਪੁਲਸ ਪ੍ਰਸ਼ਾਸਨ ਵਲੋਂ  ਸਬ ਇੰਸਪੈਕਟਰ ਸੱਤਪਾਲ ਸਿੰਘ ਜਲੋਟਾ ਦੀੀ ਅਗਵਾਈ ਹੇਠ ਦੁਕਾਨਦਾਰ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲਾ ਕਮਿਸ਼ਨਰ ਦੁਆਰਾ ਦੁਕਾਨਾਂ ਖੋਲ੍ਹਣ ਦਾ ਸਮਾਂ ਨਿਰਧਾਰਤ ਕੀਤੇ ਜਾਣ ਅਤੇ ਸਮੇਂ ਸਮੇਂ ਸਿਰ ਹੀ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ। ਇਸ ਮੌਕੇ ਡੀਐਸਪੀ ਗੁਰਪ੍ਰੀਤ ਸਿੰਘ,ਥਾਣਾ ਮੁੱਖੀ ਗੜ੍ਹਦੀਵਾਲਾ ਸਬ ਇੰਸਪੈਕਟਰ ਸਤਪਾਲ ਸਿੰਘ ਜਲੋਟਾ,ਡਾ. ਗੁਰਜੀਤ ਸਿੰਘ ਮੈਡੀਕਲ ਅਫ਼ਸਰ ਗੜ੍ਹਦੀਵਾਲਾ, ਪ੍ਰਧਾਨ ਨਗਰ ਕੌਂਸਲ ਜਸਵਿੰਦਰ ਸਿੰਘ ਜੱਸਾ , ਕੌਂਸਲਰ ਬਿੰਦਰਪਾਲ ਬਿੱਲਾ,ਕੌਂਸਲਰ ਸਰੋਜ ਮਨਹਾਸ,ਕੌਂਸਲਰ ਸੁਦੇਸ਼ ਟੋਨੀ ਅਤੇ ਸ਼ਹਿਰ ਦੇ ਸਮੂਹ ਦੁਕਾਨਦਾਰ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply