LATEST.. ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨੇ ਨਿਗਲੀ 7 ਲੋਕਾਂ ਦੀ ਜਾਨ,370 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 8 ਮਈ (ਚੌਧਰੀ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 4086 ਨਵੇ ਸੈਪਲ ਲੈਣ  ਨਾਲ ਅਤੇ   4590 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 370 ਨਵੇਂ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 20940 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 480189 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 454522 ਸੈਪਲ ਨੈਗਟਿਵ,ਜਦ ਕਿ 6245 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ

202 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 778 ਹੈ।ਐਕਟਿਵ ਕੇਸਾਂ ਦੀ ਗਿਣਤੀ 2340 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 19455 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 370 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ  ਸ਼ਹਿਰ ਦੇ 45 ਪਾਜੇਟਿਵ ਮਰੀਜ ਹਨ, ਤੇ  ਬਾਕੀ 325 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। 

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤ ਹੋਈਆ ਹਨ। (1) 40 ਸਾਲਾ ਵਿਆਕਤੀ ਵਾਸੀ ਭੂੰਗਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ  (2) 65 ਸਾਲਾ ਔਰਤ ਟਾਂਡਾ ਦੀ ਮੌਤ ਸਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਏ (3) 54 ਸਾਲਾ ਵਿਆਕਤੀ ਵਾਸੀ ਪੀ ਆਰ ਟੀ ਸੀ ਜਹਾਨਖੇਲਾਂ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 60 ਸਾਲਾ ਔਰਤ ਵਾਸੀ ਨਿਊ ਦਸ਼ਮੇਸ਼ ਨਗਰ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ (5) 52 ਸਾਲਾ ਵਿਆਕਤੀ ਵਾਸੀ ਪੁਰਹੀਰਾ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ (6) 52 ਸਾਲਾ ਵਿਆਕਤੀ ਵਾਸੀ ਟਾਡਾ ਦੀ ਮੌਤ ਸਿਵਲ ਹਸਪਤਾਲ ਦਸੂਹਾ (7) 52 ਸਾਲਾ ਔਰਤ ਵਾਸੀ ਬੁਢਾਬਡ਼ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਬਾਹਰੋ ਆਏ ਮਰੀਜ —14
ਜਿਲੇ ਵਿਚੇ ਆਏ ਮਰੀਜ 370
ਟੋਟਲ 384

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply