ਹੁਸ਼ਿਆਰਪੁਰ, (Dr. Mandeep,Satwinder) : ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਚੇਅਰ ਪਰਸਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ•ਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ ਦੀ ਯੋਗ ਅਗਵਾਈ ਹੇਠ 13 ਜੁਲਾਈ 2019 ਨੂੰ ਜ਼ਿਲ•ਾ ਪੱਧਰ ਅਤੇ ਸਬ-ਡਵੀਜਨ ਪੱਧਰ ‘ਤੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ. ਕੇਸ, ਕਰੀਮੀਨਲ ਕੰਪਾਊਂਡਏਬਲ ਕੇਸ, ਰੈਵੀਨਿਊ ਕੇਸ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਫੈਮਿਲੀ ਮੈਟਰ, ਲੇਬਰ ਮੈਟਰ, ਬੈਂਕ ਕੇਸ, ਟੈਲੀਕਾਮ ਕੰਪਨੀਆਂ ਸਬੰਧੀ ਕੇਸਾਂ ਤੋਂ ਇਲਾਵਾ ਹੋਰ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇ ਜਾਣਗੇ। ਇਸ ਲੋਕ ਅਦਾਲਤ ਵਿੱਚ ਕਚਿਹਰੀਆਂ ਵਿੱਚ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਦੋਵੇਂ ਹੀ ਨਿਪਟਾਰੇ ਲਈ ਰਖਵਾਏ ਜਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ। ਉਨ•ਾਂ ਦੱਸਿਆ ਕਿ ਇਨ•ਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp