ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਦੁਕਾਨਾਂ ਖੋਲ੍ਹਣ ਬਾਬਤ ਨਵੇਂ ਹੁਕਮ ਜਾਰੀ
ਗੁਰਦਾਸਪੁਰ, 9 ਮਈ ( ਅਸ਼ਵਨੀ ) ਜ਼ਿਲਾ ਮੈਜ਼ਿਸਟੇਰਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹਫਤੇ ਦੇ ਸਾਰੇ ਦਿਨ, 24 ਘੰਟੇ ਮੈਡੀਕਲ ਸੰਸਥਾਵਾਂ, ਕੈਮਿਸਟ ਤੇ ਮੈਡੀਕਲ ਦੁਕਾਨਾਂ, ਲੈਬਾਰਟਰੀ ਪਹਿਲਾਂ ਦੀ ਤਰਾਂ ਲਗਾਤਾਰ ਕੰਮ ਕਰਦੀਆਂ ਰਹਿਣਗੀਆਂ।
ਦੁੱਧ, ਸ਼ਬਜ਼ੀਆਂ,ਫਲ , ਪੋਲਟਰੀ ਅਤੇ ਮੀਟ ਵਾਲੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ, ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਖੁੱਲ੍ਹਣਗੀਆਂ।
ਅਤੇ ਬਾਕੀ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤਕ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੀਆਂ।
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp