ਬਿਜਨੈਸ ਫਸਟ ਪੋਰਟਲ ਤਹਿਤ ਨਿਵੇਸ਼ਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ

10 ਕਰੋੜ ਰੁਪਏ ਤੱਕ ਦੇ ਉਦਯੋਗਿਕ ਯੂਨਿਟ ਸਥਾਪਿਤ ਕਰਨ ਇਕੋ ਛੱਤ ਥੱਲੇ ਸਹੂਲਤਾਂ ਮੁਹੱਈਆ ਕਰਵਾਏਗੀ ਜ਼ਿਲ•ਾ ਪੱਧਰੀ ਟਾਸਕ ਫੋਰਸ ਕਮੇਟੀ 
ਹੁਸ਼ਿਆਰਪੁਰ,(Vikas Julka,Satwinder) : ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੇ ਗਏ ਬਿਜਨੈਸ ਫਸਟ ਪੋਰਟਲ ਦੀ ਨਿਵੇਸ਼ਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਹ ਅੱਜ ਜ਼ਿਲ•ਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਕਰ ਰਹੇ ਸਨ।ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਇੰਡਸਟਰੀਅਲ ਐਂਡ ਬਿਜਨੈਸ ਡਿਵੈਲਪਮੈਂਟ ਪਾਲਿਸੀ 2017 ਅਧੀਨ 10 ਕਰੋੜ ਰੁਪਏ ਤੱਕ ਦੇ ਉਦਯੋਗਿਕ ਯੂਨਿਟ (ਐਮ.ਐਸ.ਐਮ.ਈ.) ਸਥਾਪਿਤ ਕਰਨ ਕਰਨ ਲਈ ਜ਼ਿਲ•ਾ ਪੱਧਰੀ ਟਾਸਕ ਫੋਰਸ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ, ਜਿਸ ਤਹਿਤ ਜ਼ਿਲ•ਾ ਪੱਧਰੀ ਕਮੇਟੀ ਵਲੋਂ ਸਿੰਗਲ ਵਿੰਡੋ ਤਹਿਤ ਨਿਵੇਸ਼ਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ•ਾਂ ਕਿਹਾ ਕਿ ਪਹਿਲਾਂ ਜ਼ਿਲ•ਾ ਪੱਧਰੀ ਕਮੇਟੀ ਵਲੋਂ 1 ਕਰੋੜ ਰੁਪਏ ਤੱਕ ਦੇ ਉਦਯੋਗਿਕ ਯੂਨਿਟ ਸਥਾਪਿਤ ਕਰਨ ਲਈ ਇਕੋ ਛੱਤ ਥੱਲੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ।

 

ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ•ਾ ਟਾਸਕ ਫੋਰਸ ਕਮੇਟੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਨਿਵੇਸ਼ਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਜਨੈਸ ਫਸਟ ਪੋਰਟਲ ਤਹਿਤ ਉਨ•ਾਂ ਨੂੰ ਨਿਵੇਸ਼ ਦੌਰਾਨ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ•ਾਂ ਕਿਹਾ ਕਿ ਮਹੀਨੇ ਦੀ ਹਰ 10 ਤਰੀਕ ਨੂੰ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਨਿਵੇਸ਼ਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਣਗੇ, ਤਾਂ ਜੋ ਕਿਸੇ ਵੀ ਪ੍ਰਕਾਰ ਦੀ ਕਲੀਅਰੈਂਸ ਸਬੰਧੀ ਕੋਈ ਦਿੱਕਤ ਨਾ ਆ ਸਕੇ।

Advertisements


ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਬਿਜਨੈਸ ਫਸਟ ਪੋਰਟਲ ਤਹਿਤ ਸਿੰਗਲ ਵਿੰਡੋ ਸਿਸਟਮ ਰਾਹੀਂ ਨਿਵੇਸ਼ਕਾਂ ਨੂੰ ਇਕ ਛੱਤ ਥੱਲੇ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਸਦਕਾ ਨਿਵੇਸ਼ਕ ਨਿਵੇਸ਼ ਲਈ ਕਾਫੀ ਰੁਚੀ ਦਿਖਾ ਰਹੇ ਹਨ। ਉਨ•ਾਂ ਕਿਹਾ ਕਿ ਬਿਜਨੈਸ ਫਸਟ ਪੋਰਟਲ ਦੁਆਰਾ ਨਿਵੇਸ਼ਕ ਆਪਣੇ ਯੂਨਿਟ ਨੂੰ ਰਜਿਸਟਰਡ ਕਰਨ ਲਈ ਖੁੱਦ ਅਪਲਾਈ ਕਰ ਸਕਦੇ ਹਨ ਅਤੇ ਉਨ•ਾਂ ਨੂੰ ਹਰ ਪ੍ਰਕਾਰ ਦੀ ਕਲੀਅਰੈਂਸ ਆਨਲਾਈਨ ਹੀ ਮੁਹੱਈਆ ਕਰਵਾਈ ਜਾਵੇਗੀ। ਉਨ•ਾਂ ਕਿਹਾ ਕਿ ਪ੍ਰਸਾਸ਼ਨ ਵਲੋਂ ਇਸ ਪ੍ਰਤੀ ਨਿਵੇਸ਼ਕਾਂ ਨੂੰ ਜਾਗਰੂਕ ਵੀ ਕੀਤਾ ਗਿਆ ਸੀ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ•ਾਂ ਕਿਹਾ ਕਿ ਇਹ ਪੋਰਟਲ ਨਿਵੇਸ਼ਕਾਂ ਦੀ ਮਦਦ ਲਈ ਦੇਸ਼ ਦੇ ਕਿਸੇ ਵੀ ਸੂਬੇ ਵਲੋਂ ਸ਼ੁਰੂ ਕੀਤਾ ਜਾਣ ਵਾਲਾ ਪਹਿਲਾ ਪੋਰਟਲ ਹੈ। ਇਸ ਤੋਂ ਇਲਾਵਾ ਇਸ ਪੋਰਟਲ ਵਿੱਚ ਆਨ ਲਾਈਨ ਫੀਸਾਂ ਦੇ ਭੁਗਤਾਨ, ਤੀਸਰੇ ਪੱਖ ਦੀ ਵੈਰੀਫਿਕੇਸ਼ਨ ਅਤੇ ਐਪਲੀਕੇਸ਼ਨ ਟਰੈਕਿੰਗ ਦੀ ਸੁਵਿਧਾ ਵੀ ਉਪਲਬੱਧ ਹੈ।

Advertisements

 

ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਹ ਪੋਰਟਲ ਨਿਵੇਸ਼ਕਾਂ ਲਈ ਪਾਰਦਰਸ਼ੀ ਅਤੇ ਇਕ ਹੀ ਛੱਤ ਥੱਲੇ ਸੁਵਿਧਾਵਾਂ ਪ੍ਰਦਾਨ ਕਰਨ ਵਾਲਾ ਹੈ। ਇਹ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰੇਗਾ। ਬਿਜਨੈਸ ਫਸਟ ਪੋਰਟਲ ਨਾਲ ਕੰਮ ਦਾ ਆਸਾਨੀ ਨਾਲ ਪਤਾ ਲਗਾਇਆ ਜਾ ਸਕੇਗਾ ਅਤੇ ਨਿਗਰਾਨੀ ਰੱਖੀ ਜਾ ਸਕੇਗੀ। ਇਸ ਲਈ ਐਸ.ਐਮ.ਐਸ. ਅਤੇ ਈ-ਮੇਲ ਦੀ ਸੂਚਨਾ ਤੋਂ ਇਲਾਵਾ ਸਰਟੀਫਿਕੇਟ/ਲਾਇਸੈਂਸ ਡਿਜ਼ੀਟਲ ਤੌਰ ‘ਤੇ ਜਾਰੀ ਕੀਤੇ ਜਾਣਗੇ। ਉਨ•ਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ•ਾਂ ਦੇ ਵਿਭਾਗ ਵਲੋਂ ਕਲੀਅਰੈਂਸ ਨੂੰ ਲੈ ਕੇ ਕਿਸੇ ਤਰ•ਾਂ ਦੀ ਦੇਰੀ ਨਾ ਕੀਤੀ ਜਾਵੇ। ਇਸ ਮੌਕੇ ਜੀ.ਐਮ. ਉਦਯੋਗ ਸ੍ਰੀ ਅਮਰਜੀਤ ਸਿੰਘ, ਫੰਕਸ਼ਨਲ ਮੈਨੇਜਰ ਸ੍ਰੀ ਅਰੁਣ ਕੁਮਾਰ ਤੋਂ ਇਲਾਵਾ ਨਿਵੇਸ਼ਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply