LATEST: ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾ ਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਕੀਤਾ ਪ੍ਰੇਰਿਤ

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾ ਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਕੀਤਾ ਪ੍ਰੇਰਿਤ

ਪਠਾਨਕੋਟ, 11 ਮਈ (ਰਾਜਨ ਬਿਊਰੋ  )
ਕੋਰੋਨਾ ਮਹਾਂਮਾਰੀ ਨੇ ਜਿੱਥੇ ਪਿਛਲੇ ਵਰ੍ਹੇ ਤੋਂ ਹੀ ਕੁੱਲ ਦੁਨੀਆਂ ਨੂੰ ਆਪਣੀ ਘਾਤਕ ਲਪੇਟ ਵਿੱਚ ਲਿਆ ਹੋਇਆ ਹੈ, ਉੱਥੇ ਜੇਕਰ ਸਿੱਖਿਆ ਤੰਤਰ ਦੀ ਗੱਲ ਕਰੀਏ ਤਾਂ ਇਸ ਭਿਆਨਕ ਵਾਇਰਸ ਦੇ ਮੁੜ ਵੱਧਦੇ ਪ੍ਰਭਾਵ ਕਾਰਨ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿਹਤ ਦਾ ਖਿਆਲ ਰੱਖਦਿਆਂ ਵਿਦਿਆਰਥੀਆਂ ਨੂੰ ਸਕੂਲ ਨਾ ਆਉਣ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਵੈਕਸੀਨੇਸ਼ਨ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਇਸ ਘਾਤਕ ਵਾਇਰਸ ਦੇ ਪ੍ਰਭਾਵ ਨੂੰ ਛੇਤੀ ਤੋਂ ਛੇਤੀ ਨਿਯੰਤਰਨ ਹੇਠ ਲਿਆਂਦਾ ਜਾ ਸਕੇ। ਇਸੇ ਹੀ ਸੰਦਰਭ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਸ਼੍ਰੀ ਰਾਜੇਸ਼ਵਰ ਸਲਾਰੀਆ ਵੱਲੋਂ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਗਈ।
ਡੋਜ਼ ਲਗਵਾਉਣ ਉਪਰੰਤ ਉਹਨਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਵੈਕਸੀਨ ਲਗਵਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੇਫ਼ ਹੈ ਅਤੇ ਬਿਲਕੁਲ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਦੱਸਿਆ ਕਿ ਸਾਨੂੰ ਫਜੂਲ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵੱਲੋਂ ਦੱਸੇ ਉਮਰ ਗੁੱਟ ਵਿੱਚ ਆਉਂਦੇ ਹਰ ਇੱਕ ਨੂੰ ਇਹ ਜ਼ਰੂਰ ਲਗਵਾਉਣਾ ਚਾਹੀਦਾ ਹੈ। ਉਹਨਾਂ ਨੇ ਇਸ ਵੈਕਸੀਨੇਸ਼ਨ ਲਈ ਸਿੱਖਿਆ ਵਿਭਾਗ ਦੇ ਕਰਮਚਾਰੀਆਂ/ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਟੀਕਾਕਰਨ ਮੁਹਿੰਮ ਦਾ ਹਿੱਸਾ ਬਣਨ ਅਤੇ ਟੀਕਾ ਲਗਵਾ ਕੇ ਇਸ ਨਾਮੁਰਾਦ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾਉਣ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply