ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਨੂੰ ਚੜਿਆ ਗੁਸਾ, ਪੀ ਐਮ ਕੇਅਰਜ਼ ਫੰਡ ਤਹਿਤ 80 ਵਿਚੋਂ 71 ਵੈਂਟੀਲੇਟਰ ਖਰਾਬ, ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੀ ਐਮ ਕੇਅਰਜ਼ ਫੰਡ ਤਹਿਤ ਨੁਕਸਦਾਰ ਵੈਂਟੀਲੇਟਰਾਂ ਦੀ ਖਰੀਦ ਦੀ ਜਾਂਚ ਦੇ ਹੁਕਮ ਦੇਣ। ਮੀਡੀਆ ਰਿਪੋਰਟਾਂ ਵਿਚ ਸਾਹਮਣੇ ਆਇਆ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਨੂੰ ਫੰਡ ਤਹਿਤ ਪ੍ਰਾਪਤ ਹੋਏ 80 ਵਿਚੋਂ 71 ਵੈਂਟੀਲੇਟਰ ਖਰਾਬ ਹਨ।

ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ, “ਮੈਨੂੰ ਯਕੀਨ ਹੈ ਕਿ ਤੁਸੀਂ ਮੇਰੇ ਨਾਲ ਸਹਿਮਤ ਹੋਵੋਗੇ ਕਿ ਖਰਾਬ ਤੇ ਮਾੜੀ ਕਵਾਲਟੀ ਦੇ ਵੈਂਟੀਲੇਟਰ ਕੌਮੀ ਸਿਹਤ ਐਮਰਜੰਸੀ ਵੇਲੇ ਸਪਲਾਈ ਕਰਨਾ ਇਕ ਫੌਜਦਾਰੀ ਅਪਰਾਧ ਹੈ। ਇਸ ਲਈ ਜ਼ਿੰਮੇਵਾਰ ਕੰਪਨੀ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।”

Advertisements

ਬਾਦਲ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਪੀ ਐਮ ਕੇਅਰਜ਼ ਤਹਿਤ ਸਾਰੀ ਖਰੀਦ ਦੀ ਪ੍ਰਕਿਰਿਆ ਵੀ ਸਖ਼ਤ ਕੀਤੀ ਜਾਣੀ ਚਾਹੀਦੀ ਹੈ ਜਿਵੇਂ ਕਿ ਕੇਂਦਰ ਸਰਕਾਰ ਨੇ ਆਪਣੇ ਆਰਡਰਾਂ ਵਿਚ ਕੀਤਾ ਹੈ। ਉਹਨਾਂ ਕਿਹਾ ਕਿ ਪੀ ਐਮ ਕੇਅਰਜ਼ ਤਹਿਤ ਖਰੀਦਿਆ ਸਾਰਾ ਮੈਡੀਕਲ ਸਾਜੋ ਸਮਾਨ ਕੌਮਾਂਤਰੀ ਮਿਆਰ ਦਾ ਹੋਣਾ ਚਾਹੀਦਾ ਹੈ ਤੇ ਇਹ ਗਲੋਬਲ ਟੈਂਡਰ ਲਗਾ ਕੇ ਹੀ ਖਰੀਦਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਰੀ ਮੈਡੀਕਲ ਖਰੀਦ ਲਈ ਮਿਆਰ ਦੀਆਂ ਸਖ਼ਤ ਸ਼ਰਤਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਮਰੀਜ਼ਾਂ ਦੀ ਜਾਨ ਕਿਸੇ ਵੀ ਹਾਲਤ ਵਿਚ ਜ਼ੋਖ਼ਮ ਵਿਚ ਨਾ  ਪਵੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply