ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਬਿਨ੍ਹਾਂ ਅਪਾਇਟਮੈਂਟ ਸੇਵਾ ਕੇਂਦਰਾਂ ’ਚ ਨਹੀਂ ਦਿੱਤੀਆਂ ਜਾਣਗੀਆਂ ਸੇਵਾਵਾਂ, ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, 17 ਮਈ ਤੋਂ ਸਵੇਰੇ 7:30 ਤੋਂ 3 ਵਜੇ ਤੱਕ ਦਿੱਤੀਆਂ ਜਾ ਜਾਣਗੀਆਂ ਸੇਵਾਵਾਂ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨ੍ਹਾਂ ਅਪਾਇਟਮੈਂਟ ਸੇਵਾ ਕੇਂਦਰਾਂ ’ਚ ਨਹੀਂ ਦਿੱਤੀਆਂ ਜਾਣਗੀਆਂ ਸੇਵਾਵਾਂ
ਜ਼ਿਲ੍ਹਾ ਵਾਸੀ ਮੋਬਾਇਲ ਐਪ ਐਮ-ਸੇਵਾ, ਕੋਵਾ ਐਪ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਵੈਬਸਾਈਟ ’ਤੇ ਲੈ ਸਕਦੇ ਹਨ ਆਨਲਾਈਨ ਅਪਾਇਟਮੈਂਟ

ਹੁਸ਼ਿਆਰਪੁਰ, 17 ਮਈ :

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ 17 ਮਈ ਤੋਂ ਸੇਵਾ ਕੇਂਦਰ 7:30 ਤੋਂ 3 ਵਜੇ ਤੱਕ ਖੁੱਲਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸੇਵਾ ਲੈਣ ਲਈ ਹੁਣ ਅਗੇਤੀ ਮਨਜੂਰੀ (ਅਪਾਇਟਮੈਂਟ) ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਅਪਾਇਟਮੈਂਟ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਪਾਇਟਮੈਂਟ ਮੋਬਾਇਲ ਐਪ ਐਮ-ਸੇਵਾ, ਕੋਵਾ ਐਪ, ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਵੈਬਸਾਈਟ ’ਤੇ ਜਾ ਕੇ ਲਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਪਹਿਲ ਕੀਤੀ ਗਈ ਹੈ।

Advertisements

ਉਨ੍ਹਾਂ ਕਿਹਾ ਕਿ ਜਦੋਂ ਤੋਂ ਸੇਵਾ ਕੇਂਦਰਾਂ ਵਿੱਚ ਅਪਾਇਟਮੈਂਟ ਦੇ ਜ਼ਰੀਏ ਸੇਵਾਵਾਂ ਸ਼ੁਰੂ ਹੋਈਆਂ ਹਨ ਉਦੋਂ ਤੋਂ ਸੇਵਾ ਕੇਂਦਰਾਂ ਵਿੱਚ ਭੀੜ ਘੱਟ ਗਈ ਹੈ ਅਤੇ ਲੋਕ ਬਹੁਤ ਘੱਟ ਸਮੇਂ ਵਿੱਚ ਆਪਣਾ ਕੰਮ ਕਰਵਾ ਲੈਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਨਲਾਈਨ ਸਿਸਟਮ ਨੂੰ ਅਪਣਾਉਣ ਨਿਰਵਿਘਨ ਆਪਣੀਆਂ ਸੇਵਾਵਾਂ ਸੇਵਾ ਕੇਂਦਰਾਂ ਤੋਂ ਹਾਸਲ ਕਰਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਕੋਵਿਡ ਸਬੰਧੀ ਸਿਹਤ ਪ੍ਰੋਟੋਕੋਲ ਦਾ ਸਖ਼ਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ, ਇਸ ਲਈ ਸਾਰੇ ਨਿਯਮਾਂ ਦੀ ਪਾਲਣਾ ਦਾ ਸਹਿਯੋਗ ਕਰਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply