UPDATED: ਮੁੱਖ ਸਕੱਤਰ ਵੱਲੋਂ ਆਸਾਨੀ ਨਾਲ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਹਿੱਤ ਇਕ ਹੋਰ ਪਹਿਲਕਦਮੀ ਨੂੰ ਪ੍ਰਵਾਨਗੀ

ਮੁੱਖ ਸਕੱਤਰ ਵੱਲੋਂ ਸਰਹੱਦੀ ਸੂਬਿਆਂ ਵਿੱਚ ਆਸਾਨੀ ਨਾਲ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਹਿੱਤ ਇਕ ਹੋਰ ਪਹਿਲਕਦਮੀ ਨੂੰ ਪ੍ਰਵਾਨਗੀ

ਚੰਡੀਗੜ, 13 ਮਈ

ਪੰਜਾਬ ਵਿੱਚ ਸਥਾਨਕ ਉਤਪਾਦਾਂ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਨਿਰਯਾਤ ਯੋਜਨਾ ਉਲੀਕੀ ਗਈ ਹੈ।

Advertisements

ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੇਸ਼ ਭਰ ਵਿੱਚ ਕਿਸੇ ਵੀ ਸੂਬੇ ਵੱਲੋਂ ਸ਼ੁਰੂ ਕੀਤੀ ਆਪਣੀ ਕਿਸਮ ਦੀ ਵਿਲੱਖਣ ਪਹਿਲਕਦਮੀ ਨੂੰ ਹਰੀ ਝੰਡੀ ਦਿੱਤੀ ਜੋ ਕਿ ਹਰੇਕ ਜ਼ਿਲੇ ਤੋਂ ਜ਼ਿਲੇ, ਉਤਪਾਦ ਤੋਂ ਉਤਪਾਦ ਅਤੇ ਜਾਰੀ ਕਰਨ ਦੇ ਢੰਗ ਦੇ ਤੌਰ ‘ਤੇ ਵੱਖਰੀ ਹੋਵੇਗੀ। 

Advertisements

ਰਾਜ ਨਿਰਯਾਤ ਯੋਜਨਾ 2021-26 ਨੂੰ ਅੰਤਮ ਰੂਪ ਦੇਣ ਲਈ ਸੂਬਾ ਪੱਧਰੀ ਨਿਰਯਾਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਿਾ ਨੂੰ ਐਕਸਪੋਰਟ ਹੱਬ ਬਣਾਉਣ ਸਬੰਧੀ ਯੋਜਨਾ ਅਤੇ ਇੱਕ ਜ਼ਿਲਾ ਇਕ ਉਤਪਾਦ ਯੋਜਨਾ ਨੂੰ ਲਾਗੂ ਕਰਨ ਲਈ ਪੰਜਾਬ ਰਾਜ ਨਿਰਯਾਤ ਯੋਜਨਾ 2021-26 ਤਿਆਰ ਕੀਤੀ ਗਈ ਹੈ। ਇਹ ਯੋਜਨਾ ਸੂਬੇ ਨੂੰ ਨਿਰਯਾਤ ਲਈ ਪ੍ਰਮੁੱਖ ਕੇਂਦਰ ਬਣਾਉਣ ਅਤੇ ਨਿਰਯਾਤ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਸਥਾਨਕ ਉਤਪਾਦਾਂ ਨੂੰ ਉਤਸ਼ਾਹਤ ਕਰਨ ਅਤੇ ਕੇਂਦਰ ਤੇ ਸੂਬੇ ਦੀਆਂ ਵੱਖ ਵੱਖ ਯੋਜਨਾਵਾਂ ਨਾਲ ਤਾਲਮੇਲ ਬਣਾਉਣ ਦੇ ਨਾਲ ਨਾਲ ਸਪਲਾਈ ਚੇਨ ਵਿੱਚ ਕੁਸ਼ਲਤਾ ਲਿਆਵੇਗੀ ਅਤੇ ਨਿਰਯਾਤ ਢਾਂਚੇ, ਉਤਪਾਦਾਂ ਅਤੇ ਮਾਰਕੀਟ ਵਿਭਿੰਨਤਾ ਵਿੱਚ ਵਾਧਾ ਕਰੇਗੀ। 

Advertisements

ਮੁੱਖ ਸਕੱਤਰ ਨੇ ਪੰਜਾਬ ਰਾਜ ਨਿਰਯਾਤ ਯੋਜਨਾ ਤਿਆਰ ਕਰਨ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਨੂੰ ਇਹ ਫੈਸਲਾ ਲੈਣ ਵਿੱਚ ਸਹਾਇਤਾ ਮਿਲੇਗੀ ਕਿ ਕਿਹੜੇ ਮੁੱਦਿਆਂ ਨੂੰ ਪਹਿਲ ਦੇ ਅਧਾਰ ‘ਤੇ ਚੁੱਕਣ ਦੀ ਜ਼ਰੂਰਤ ਹੈ ਅਤੇ ਕਿਹੜੇ ਉਪਾਅ ਤੁਰੰਤ ਲੋੜੀਂਦੇ ਹਨ।

ਪੰਜਾਬ ਰਾਜ ਨਿਰਯਾਤ ਯੋਜਨਾ ਵਿੱਚ ਉਨਾਂ ਉਤਪਾਦਾਂ ਨੂੰ ਸਪੱਸ਼ਟ ਤੌਰ ‘ਤੇ ਸੂਚੀਬੱਧ ਕੀਤਾ ਗਿਆ ਹੈ ਜਿਨਾਂ ‘ਤੇ ਸੂਬੇ ਨੂੰ ਮਾਣ ਹੈ ਅਤੇ ਹੋਰ ਉਤਪਾਦ ਜੋ ਸੂਬੇ ਲਈ ਲਾਹੇਬੰਦ ਸਾਬਤ ਹੋਣਗੇ। ਉਨਾਂ ਕਿਹਾ, ‘‘ ਇਹ ਮਾਣ ਵਾਲੀ ਗੱਲ ਹੈ ਕਿ ਇਸ ਯੋਜਨਾ ਨੂੰ ਰਿਕਾਰਡ ਸਮੇਂ ‘ਚ ਅੰਤਮ ਰੂਪ ਦੇਣ ਤੋਂ ਬਾਅਦ ਪੰਜਾਬ ਇਸ ਨੂੰ ਅਪਣਾਉਣ ਵਾਲਾ ਦੇਸ ਦਾ ਪਹਿਲਾ ਸੂਬਾ ਬਣ ਗਿਆ ਹੈ।‘

ਮੁੱਖ ਸਕੱਤਰ ਨੇ ਕਿਹਾ ਕਿ “ਐਕਸਪੋਰਟ ਐਨਾਲਿਸਿਸ ਐਂਡ ਐਕਸਪੋਰਟ ਵਿਜਨ- ਪੰਜਾਬ 2021-26” ਯੋਜਨਾ ਸੂਬੇ ਦਾ ਇੱਕ ਨਵੀਨਤਮ ਅਭਿਆਸ ਹੈ ਜਿਸ ਵਿੱਚ ਨਿਰਯਾਤ ਦੀ ਸੰਭਾਵਨਾ ਨੂੰ ਵੇਖਦਿਆਂ ਜ਼ਿਲੇ ਤੋਂ ਜ਼ਿਲੇ, ਉਤਪਾਦ ਤੋਂ ਉਤਪਾਦ ਅਤੇ ਜਾਰੀ ਕਰਨ ਦੇ ਵੱਖਰੇ ਢੰਗ ਦੇ ਤੌਰ ‘ਤੇ ਬਾਰੀਕੀ ਨਾਲ ਵਿਸਲੇਸਣ ਕੀਤਾ ਗਿਆ ਹੈ ਅਤੇ ਉਮੀਦ ਹੈ ਕਿ ਇਹ ਸੂਬੇ ਵਿਚ ਨਿਰਯਾਤ ਨੂੰ ਉਤਸ਼ਾਹਤ ਕਰਨ ਲਈ ਨੀਤੀ ਅਤੇ ਯੋਜਨਾਵਾਂ ਬਣਾਉਣ ਵਿਚ ਸਹਾਇਤਾ ਕਰੇਗਾ।

ਇਹ ਯੋਜਨਾ ਡੀ.ਜੀ.ਐਫ.ਟੀ., ਲੁਧਿਆਣਾ ਵੱਲੋਂ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ ਨਿਰਯਾਤ ਖੇਤਰ ਵਿੱਚਲੇ ਸਾਰੇ ਭਾਈਵਾਲਾਂ ਦੀ ਸਰਗਰਮ ਸਮੂਲੀਅਤ ਦੇ ਨਾਲ ਜ਼ਿਲਿਆਂ ਵਿੱਚ ਵੱਖ-ਵੱਖ ਸਲਾਹਕਾਰ ਮੀਟਿੰਗਾਂ ਤੋਂ ਬਾਅਦ ਤਿਆਰ ਕੀਤੀ ਗਈ ਹੈ।

ਰਾਜ ਨਿਰਯਾਤ ਯੋਜਨਾ ਵਿੱਚ ਸਾਰੇ 22 ਜ਼ਿਲਾ ਪੱਧਰੀ ਨਿਰਯਾਤ ਯੋਜਨਾਵਾਂ ਸਾਮਲ ਹਨ ਅਤੇ ਹਰੇਕ ਜ਼ਿਲੇ ਤੋਂ ਨਿਰਯਾਤ ਦੀਆਂ ਸੰਭਾਵਤ ਵਸਤਾਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਚੌਲ, ਹੌਜਰੀ, ਸਾਈਕਲ, ਸਹਿਦ, ਟੈਰੀ ਤੌਲੀਏ, ਫਾਰਮਾਸਿਊਟੀਕਲ, ਟਰੈਕਟਰ ਦੇ ਹਿੱਸੇ, ਸੂਤੀ, ਸੂਤ, ਖੇਤੀ ਉਪਕਰਣ, ਕਿੰਨੂ, ਬੇਕਰੀ ਉਤਪਾਦ ਅਤੇ ਮਨੋਰੰਜਨ ਸੇਵਾਵਾਂ ਸਾਮਲ ਹਨ।

ਮੌਜੂਦਾ ਸਮੇਂ ਨਿਰਯਾਤ ਵਿਚ ਯੋਗਦਾਨ ਲਈ ਪੰਜਾਬ ਦੇਸ਼ ਭਰ ਵਿੱਚੋਂ 13ਵੇਂ ਸਥਾਨ ‘ਤੇ ਹੈ। ਪੰਜਾਬ ਤੋਂ ਕੁੱਲ ਨਿਰਯਾਤ ਭਾਰਤ ਦੇ ਕੁੱਲ ਨਿਰਯਾਤ ਦਾ ਸਿਰਫ 2 ਫ਼ੀਸਦੀ ਹੈ।

ਯੋਜਨਾ ਵਿਚ ਨਿਰਯਾਤ ਦੀ ਸੰਭਾਵਨਾ ਦੇ ਸੰਬੰਧ ਵਿਚ ਸਾਰੇ ਜ਼ਿਲਿਆਂ ਅਤੇ ਸੂਬੇ ਦੇ ਐਸ.ਡਬਲਯੂ.ਓ.ਟੀ. ਨਿਰੀਖਣ ਨੂੰ ਦਰਸਾਇਆ ਗਿਆ ਹੈ ਅਤੇ ਇਸ ਵਿੱਚ ਨਿਰਯਾਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਾਧੇ ਲਈ ਇਕ ਰੂਪ-ਰੇਖਾ ਵੀ ਸ਼ਾਮਲ ਹੈ।   

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply