ਪਲਸ ਆਕਸੀਮੀਟਰ ਵਾਪਸ ਕਰਕੇ ਕਰੋਨਾ ਦੀ ਜੰਗ ‘ਚ ਸਰਕਾਰ ਦਾ ਸਾਥ ਦਿਓ : ਡਾ.ਬਿੰਦੂ ਗੁਪਤਾ


ਪਠਨਕੋਟ /ਘਰੋਟਾ‌ ‌‌(ਰਜਿੰਦਰ ਰਾਜਨ/ ਅਵਿਨਾਸ਼‌ ) : ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਘਰ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ਫਤਿਹ ਕਿੱਟ ਮੁਹਈਆ ਕਰਵਾਈਆ ਗਈਆਂ ਸਨ।ਇਸ ਕਿੱਟ ਵਿੱਚ ਪਲਸ ਆਕਸੀਮੀਟਰ,ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ ਨਾਲ ਕੋਵਿਡ-19 ਨਾਲ ਸੰਬੰਧਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜਾਂ ਨੂੰ ਉਪਲਬੱਧ ਕਰਵਾਈ ਗਈ ਸੀ। ਹੁਣ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਜਿਹੜੇ ਵਿਅਕਤੀ ਕਰੋਨਾ ਦੀ ਬਿਮਾਰੀ ਨਾਲ ਲੜਨ ਤੋਂ ਬਾਅਦ ਤੰਦਰੁਸਤ ਹੋ ਚੁੱਕੇ ਹਨ ਉਹ ਕਿਰਪਾ ਕਰਕੇ ਆਪਣੇ ਆਪਣੇ ਪਲਸ ਆਕਸੀਮੀਟਰ ਆਪਣੀ ਨੇੜਲੀ ਡਿਸਪੈਂਸਰੀ ਜਾਂ ਹਸਪਤਾਲ ਵਿਚ ਜਮਾਂ ਕਰਵਾਉਣ | ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ। ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਸਰਕਾਰ ਨੂੰ ਕੋਵਿਡ-19 ਮਰੀਜਾਂ ਨੂੰ ਸਹੀ ਦੇਖਭਾਲ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।
ਇਸ ਮੌਕੇ ਐਸ ਐਮ ਓ ਡਾ ਬਿੰਦੂ ਗੁਪਤਾ ‌ਸੀ ਐਚ ਸੀ ਘਰੋਟਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਸਰਕਾਰ ਦਾ ਅਤੇ ਕੋਵਿਡ‌ ਨਾਲ ਜੰਗ ਲੜ੍ ਰਹੇ ਵਿਅਕਤੀਆਂ ਦਾ ਸਾਥ ਦੇਣ ਅਤੇ ਠੀਕ ਹੋ ਗਏ ਵਿਅਕਤੀ ਆਪਣੇ ਨੇੜਲੇ ਸਿਹਤ ਕੇਂਦਰ ਵਿਚ ਪਲਸ ਆਕਸੀਮੀਟਰ ਜਮਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸੈਨਾਟਾਈਜ਼ ਕਰਨ ਤੋਂ ਬਾਅਦ ਲੋਕਾਂ ਨੂੰ ਦਿੱਤੇ ਜਾ ਸਕਣ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply